ਮੁੱਖ ਮੰਤਰੀ ਵੱਲੋਂ ਕਰੋਨਾ ਯੋਧਿਆਂ ਦਾ ਸਨਮਾਨ

ਮੁੱਖ ਮੰਤਰੀ ਵੱਲੋਂ ਕਰੋਨਾ ਯੋਧਿਆਂ ਦਾ ਸਨਮਾਨ

ਐਕਸੀਅਨ ਐੱਸ.ਐੱਲ ਗਰਗ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ।

ਸਰਬਜੀਤ ਸਿੰਘ ਭੰਗੂ

ਪਟਿਆਲਾ, 27 ਜਨਵਰੀ

72ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੌਰਾਨ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਡਾਕਟਰਾਂ ਅਤੇ ਸਿਹਤ ਕਾਮਿਆਂ ਸਮੇਤ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਛੇ ਪੁਲੀਸ ਜਵਾਨਾਂ ਦਾ ਸਨਮਾਨ ਕੀਤਾ। ਸਨਮਾਨ ਪ੍ਰਾਪਤ ਡਾਕਟਰਾਂ ਵਿਚ ਸਾਬਕਾ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ,ਡਾ.ਸੁਮਿਤ ਸਿੰਘ,ਡਾ.ਆਰ.ਪੀ.ਐੱਸ. ਸਿਬੀਆ, ਡਾ. ਵਿਸ਼ਾਲ ਚੋਪੜਾ, ਡਾ. ਰੁਪਿੰਦਰ ਬਖਸ਼ੀ, ਡਾ.ਜਤਿੰਦਰ ਕਾਂਸਲ, ਡਾ. ਨਿਧੀ ਸ਼ਰਮਾ, ਡਾ. ਲਵਲੀਨ ਭਾਟੀਆ, ਡਾ. ਤਿ੍ਰਪਤ ਕੌਰ ਬਿੰਦਰਾ, ਡਾ. ਬਲਵਿੰਦਰ ਕੌਰ ਰੇਖੀ, ਡਾ. ਹਰਜੀਤ ਕੇ. ਸਿੰਘ ਚਾਵਲਾ, ਡਾ. ਅਮਨਦੀਪ ਸਿੰਘ ਬਖਸ਼ੀ, ਡਾ. ਸਚਿਨ ਕੌਸ਼ਲ, ਡਾ. ਸਵਾਤੀ ਕਪੂਰ, ਡਾ. ਸਿਮਰਜੀਤ ਸਿੰਘ, ਡਾ. ਰਾਜਵਿੰਦਰ ਸਿੰਘ, ਡਾ. ਕੋਮਲ ਪਰਮਾਰ, ਮੇਲ ਸਟਾਫ ਨਰਸ ਸਪਿੰਦਰਪਾਲ ਸਿੰਘ, ਆਈਸੋਲੇਸ਼ਨ ਵਾਰਡ ਦੇ ਇੰਚਾਰਜ ਗੁਰਕਿਰਨ, ਵਾਰਡ ਅਟੈਂਡੈਂਟ ਜੋਗੇਸ਼ਵਰ ਰਾਏ, ਸਟਾਫ ਨਰਸ ਸਰਬਜੀਤ ਕੌਰ, ਏ.ਐਨ.ਐਮ. ਅਨੀਤਾ, ਵਾਰਡ ਅਟੈਂਡੈਂਟ ਰਾਜਕੁਮਾਰ ਅਤੇ ਫਿਜ਼ੀਓਥਰੈਪਿਸਟ ਦੀਵਾਨ ਨਸਰੂਦੀਨ ਸ਼ਾਮਲ ਹਨ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਏ.ਆਈ.ਜੀ. ਹਰਕਮਲਪ੍ਰੀਤ ਸਿੰਘ ਖੱਖ, ਡੀ.ਐਸ.ਪੀਜ਼ ਗੁਰਜੀਤ ਸਿੰਘ, ਗੁਰਚਰਨ ਸਿੰਘ ਅਤੇ ਅਰੁਣ ਸ਼ਰਮਾ, ਇੰਸਪੈਕਟਰ ਇੰਦਰਜੀਤ ਸਿੰਘ, ਏ.ਐਸ.ਆਈਜ਼ ਪਵਨ ਕੁਮਾਰ ਅਤੇ ਕਸ਼ਮੀਰ ਸਿੰਘ ਨੂੰ ‘ਸਮਰਪਣ ਭਾਵਨਾ ਨਾਲ ਬਿਹਤਰੀਨ ਡਿਊਟੀ ਨਿਭਾਉਣ ਲਈ ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਹੀ ਵੱਖਰੇ ਤੌਰ ’ਤੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸੋਹਣ ਲਾਲ ਗਰਗ ਸਮੇਤ ਕੁਝ ਹੋਰ ਅਧਿਕਾਰੀਆਂ ਦਾ ਵੀ ਵਧੀਆ ਕਾਰਗੁਜ਼ਾਰੀ ਬਦਲੇ ਸਨਮਾਨ ਕੀਤਾ।

ਸੰਗਰੂਰ ’ਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਹਸਤੀਆਂ ਦਾ ਸਨਮਾਨ ਕਰਦੇ ਹੋਏ। ਫੋਟੋ: ਲਾਲੀ

ਸੰਗਰੂਰ(ਗੁਰਦੀਪ ਸਿੰਘ ਲਾਲੀ):ਇਥੇ ਪੁਲੀਸ ਲਾਈਨ ਸਟੇਡੀਅਮ ਵਿੱਚ 72ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਸਮੁੱਚੇ ਜ਼ਿਲ੍ਹਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਗਣਰਾਜ ਬਣਾਉਣ ਲਈ ਦੇਸ਼ ਨੂੰ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿੱਚ ਮਹਾਨ ਕਾਰਜ ਸੀ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਿਰੇ ਚੜ੍ਹਾਉਣ ਵਿੱਚ ਸਭ ਤੋਂ ਵੱਡਾ ਯੋਗਦਾਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਜੀ ਅੰਬੇਦਕਰ ਸਾਹਿਬ ਦਾ ਰਿਹਾ ਹੈ, ਜਿਸਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।ਇਸ ਤੋਂ ਪਹਿਲਾ ਸ੍ਰੀ ਕਾਂਗੜ ਵੱਲੋਂ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਡੀ.ਐੱਸ.ਪੀ. ਸ੍ਰੀ ਰਾਜਨ ਸ਼ਰਮਾ ਦੀ ਅਗਵਾਈ ਹੇਠ ਹੋਈ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਐਸਐਸਪੀ ਵਿਵੇਕਸ਼ੀਲ ਸੋਨੀ ਵੀ ਮੌਜੂਦ ਸਨ। ਕਾਂਗੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ 17 ਕੰਮਾਂ ਤੇ 224 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਮੌਕੇ ਕਾਂਗਰਸੀ ਆਗੂ ਅਨਿਲ ਕੁਮਾਰ ਘੀਚਾ, ਨਰੇਸ ਗਾਬਾ, ਮਹੇਸ ਕੁਮਾਰ ਮੇਸੀ, ਬਲਵੀਰ ਕੌਰ ਸੈਣੀ, ਗੁਰਤੇਜ ਸਿੰਘ ਗਰੇਵਾਲ ਤੋਂ ਇਲਾਵਾ ਸਿਵਲ, ਜੁਡੀਸ਼ੀਅਲ ਅਤੇ ਪੁਲੀਸ ਅਧਿਕਾਰੀ ਮੌਜੂਦ ਸਨ।

ਧੂਰੀ(ਖੇਤਰੀ ਪ੍ਰਤੀਨਿਧ/ਨਿਜੀ ਪੱਤਰ ਪ੍ਰੇਰਕ): ਯੂਨੀਵਰਸਿਟੀ ਕਾਲਜ, ਬੇਨੜਾ-ਧੂਰੀ ਦੇ ਮੈਦਾਨ ਵਿੱਚ ਪਹਿਲੀ ਵਾਰ ਸਬ ਡਿਵੀਜ਼ਨ ਧੂਰੀ ਦਾ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਮਾਣਯੋਗ ਲਤੀਫ਼ ਅਹਿਮਦ ਉਪ-ਮੰਡਲ ਮੈਜਿਸਟਰੇਟ, ਧੂਰੀ ਵੱਲੋਂ ਕੌਮੀ ਝੰਡਾ ਲਹਿਰਾਉਣ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਮਾਰਚ ਪਾਸਟ ਵਿਚ ਐੱਨ ਸੀ ਸੀ ਕੈਡਿਟ ਅਤੇ ਯੂਨੀਵਰਸਿਟੀ ਕਾਲਜ, ਬੇਨੜਾ-ਧੂਰੀ ਦੇ ਐੱਨ ਐੱਸ ਐੱਸ ਯੂਨਿਟ ਦੇ ਪ੍ਰੋਗਰਾਮ ਅਫਸਰ ਡਾ. ਜਸਬੀਰ ਸਿੰਘ ਦੀ ਅਗਵਾਈ ਵਿੱਚ ਕਾਲਜ ਦੇ ਐੱਨ ਐੱਸ ਐੱਸ ਵਲੰਟੀਅਰਾਂ ਵੱਲੋਂ ਮਾਰਚ ਪਾਸਟ ਵਿੱਚ ਭਾਗ ਲਿਆ ਗਿਆ। ਇਸ ਤੋਂ ਉਪਰੰਤ ਮਾਣਯੋਗ ਉਪ-ਮੰਡਲ ਮੈਜਿਸਟਰੇਟ, ਧੂਰੀ ਵੱਲੋਂ ਆਪਣੇ ਸੰਦੇਸ਼ ਵਿੱਚ ਇਸ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਗਈ। ਯੂਥ ਕੋਆਰਡੀਨੇਟਰ ਡਾ. ਸੁਭਾਸ਼ ਕੁਮਾਰ ਨੇ ਮਿਊਜ਼ਿਕ ਦੇ ਅਧਿਆਪਕ ਜਸਬੀਰ ਸਿੰਘ ਦੇ ਸਹਿਯੋਗ ਨਾਲ ਤਿਆਰ ਕਰਵਾਏ ਦੇਸ਼ ਭਗਤੀ ਦੇ ਗੀਤਾਂ ਨੂੰ ਵਿਦਿਆਰਥੀਆਂ ਵੱਲੋਂ ਗਾਇਆ ਗਿਆ। ਇਸ ਮੌਕੇ ਅਮਨਦੀਪ ਸਿੰਘ ਘੁੰਮਣ, ਸਿਵਲ ਜੱਜ ਜੂਨੀਅਰ ਡਿਵੀਜ਼ਨ, ਡੀਐੱਸਪੀ ਧੂਰੀ ਪਰਮਜੀਤ ਸਿੰਘ ਸੰਧੂ,ਕਾਲਜ ਦੇ ਪ੍ਰਿੰਸੀਪਲ ਡਾ. ਸੰਜੀਵ ਦੱਤਾ, ਕਾਰਜ ਸਾਧਕ ਅਫਸਰ ਨਗਰ ਕੌਂਸਲ, ਧੂਰੀ, ਮੋਹਿਤ ਸ਼ਰਮਾ ਤੇ ਕਰਮਚਾਰੀ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All