DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਵੱਡਾ ਹੁੰਗਾਰਾ ਮਿਲ ਰਿਹੈ: ਬਲਬੀਰ ਸਿੰਘ

ਇੱਥੇ ਸਰਕਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸੂਬੇ ਭਰ ਦੇ ਵਸਨੀਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ...

  • fb
  • twitter
  • whatsapp
  • whatsapp
Advertisement

ਇੱਥੇ ਸਰਕਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸੂਬੇ ਭਰ ਦੇ ਵਸਨੀਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਦਾ ਵੱਡਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ, ਜੋ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਯੋਜਨਾ ਬਾਰੇ ਵਿਰੋਧੀਆਂ ਦੇ ਕੂੜ ਪ੍ਰਚਾਰ ਤੋਂ ਬਚ ਕੇ ਰਹਿਣ ਕਿਉਂਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਸਾਰੇ ਸਰਕਾਰੀ ਅਤੇ ਇੰਪੈਨਲਡ ਨਿੱਜੀ ਹਸਪਤਾਲਾਂ ਵਿੱਚ ਮਿਲੇਗਾ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਵੀਐੱਲਈਜ਼ ਨੂੰ ਮਰੀਜ਼ਾਂ ਦੀ ਸਹੂਲਤ ਲਈ ਮੌਕੇ ’ਤੇ ਕਾਰਡ ਬਣਾਉਣ ਲਈ ਅੰਦਰ ਤਾਇਨਾਤ ਕੀਤਾ ਗਿਆ ਹੈ। ਉਹ ਅੱਜ ਰਾਜਿੰਦਰਾ ਹਸਪਤਾਲ ਵਿੱਚ ਨਿਰੀਖਣ ਵੀ ਕਰਕੇ ਆਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਯੋਜਨਾ 100 ਫੀਸਦੀ ਪੰਜਾਬ ਸਰਕਾਰ ਦੇ ਫੰਡਾਂ ’ਤੇ ਨਿਰਭਰ ਅਤੇ ਬਜਟ ਵਿੱਚ ਰੱਖੀ ਗਈ ਯੋਜਨਾ ਹੈ। ਇਹ ਸਰਵਵਿਆਪੀ ਸਿਹਤ ਯੋਜਨਾ ਹੈ ਤੇ ਇਹ ਪੰਜਾਬ ਦੇ ਲੋਕਾਂ ਲਈ ਪੂਰੀ ਤਰ੍ਹਾਂ ਮੁਫ਼ਤ ਹੈ।

Advertisement
Advertisement
×