DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਦੇ ਓ ਐਸ ਡੀ ਵੱਲੋਂ ਸਰਪੰਚਾਂ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿੱਚ ਹਲਕੇ ਦੇ 24 ਪਿੰਡਾਂ ਦੇ ਸਰਪੰਚਾਂ-ਪੰਚਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸ਼ਿਕਾਇਤਾਂ ਸੁਣੀਆਂ ਤੇ ਕਈਆ ਦਾ ਮੌਕੇ ’ਤੇ...

  • fb
  • twitter
  • whatsapp
  • whatsapp
featured-img featured-img
ਸਰਪੰਚਾਂ ਨਾਲ ਮੀਟਿੰਗ ਕਰਦੇ ਹੋਏ ਓ ਐਸ ਡੀ ਸੁਖਵੀਰ ਸਿੰਘ ।
Advertisement

ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿੱਚ ਹਲਕੇ ਦੇ 24 ਪਿੰਡਾਂ ਦੇ ਸਰਪੰਚਾਂ-ਪੰਚਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸ਼ਿਕਾਇਤਾਂ ਸੁਣੀਆਂ ਤੇ ਕਈਆ ਦਾ ਮੌਕੇ ’ਤੇ ਨਿਪਟਾਰਾ ਕੀਤਾ।

ਇਸ ਮੌਕੇ ਕਈ ਸਰਪੰਚਾਂ ਨੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੁਪਏ ਪੰਚਾਇਤੀ ਰਾਜ ਨੂੰ ਨਾ ਪਾ ਕੇ ਸਿੱਧਾ ਪੰਚਾਇਤਾਂ ਨੂੰ ਪਾਏ ਜਾਣ ਦੀ ਵਕਾਲਤ ਕੀਤੀ ਅਤੇ ਸਰਪੰਚਾਂ ਨੂੰ ਦਰਪੇਸ਼ ਆ ਰਹੀਆਂ ਹੋਰ ਸਮੱਸਆਵਾਂ ਦਾ ਵੀ ਜ਼ਿਕਰ ਕੀਤਾ। ਓ ਐਸ ਡੀ ਸੁਖਵੀਰ ਸਿੰਘ ਨੇ ਸਾਰੀਆਂ ਸਮੱਸਿਆਵਾਂ ਦੇ ਫੌਰੀ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਬਲਾਕ ਪੰਚਾਇਤ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਦੀ ਅਗਵਾਈ ਹੇਠ ਸਰਪੰਚਾਂ ਅਤੇ ਪੰਚਾਂ ਨੇ ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਭੇਜੀਆਂ ਗਈਆਂ ਗਰਾਂਟਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਮਨਪ੍ਰੀਤ ਸਿੰਘ, ਦਵਿੰਦਰ ਸਿੰਘ ਧੂਰਾ, ਜਗਸੀਰ ਸਿੰਘ, ਹਰਜੀਤ ਸਿੰਘ, ਭਗਵਾਨ ਸਿੰਘ ਭਲਵਾਨ, ਜਗਜੀਤ ਸਿੰਘ ਕੱਕੜਵਾਲ, ਅਮਨਦੀਪ ਸਿੰਘ, ਸੁਖਚੈਨ ਸਿੰਘ ਮੌਜੂਦ ਸਨ।

Advertisement

Advertisement
Advertisement
×