ਆਮ ਆਦਮੀ ਕਲੀਨਿਕਾਂ ’ਚ ਹੁਣ ਬੱਚਿਆਂ ਦਾ ਹੋਵੇਗਾ ਚੈੱਕਅਪ
ਪੱਤਰ ਪ੍ਰੇਰਕ
ਪਟਿਆਲਾ, 29 ਜੂਨ
ਸਥਾਨਕ ਨਿੱਜੀ ਹੋਟਲ ਪਟਿਆਲਾ ਵਿੱਚ ਅੱਜ ਜ਼ਿਲ੍ਹਾ ਸਿਹਤ ਵਿਭਾਗ ਪਟਿਆਲਾ ਵੱਲੋਂ ਡਾ. ਜਗਪਾਲਇੰਦਰ ਸਿੰਘ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਆਮ ਆਦਮੀ ਕਲੀਨਿਕਾਂ ਵਿਖੇ ਮਿਲਣ ਵਾਲੀਆ ਸਿਹਤ ਸੇਵਾਵਾਂ ਸਬੰਧੀ ਸਿਖਲਾਈ ਦਾ ਦੂਜਾ ਸੈਸ਼ਨ ਲਗਾਇਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਹੁਣ ਆਮ ਆਦਮੀ ਕਲੀਨਿਕਾਂ ਵਿਚ ਬੱਚਿਆਂ ਦਾ ਇਲਾਜ ਵੀ ਕੀਤਾ ਜਾਵੇਗਾ।
ਡਾ. ਜਗਪਾਲਇੰਦਰ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਬੱਚਿਆਂ ਵਿਚ ਦਰਮਿਆਨੀ ਤੀਬਰ ਕੁਪੋਸ਼ਣ ਅਤੇ ਗੰਭੀਰ ਤੀਬਰ ਕੁਪੋਸ਼ਣ, ਮੂੰਹ ਦੇ ਕੈਂਸਰ ਸਬੰਧੀ, ਹਾਈਪਰਟੈਨਸ਼ਨ ਬਾਰੇ ਅਤੇ ਕੁੱਤੇ ਜਾਂ ਕੋਈ ਹੋਰ ਜਾਨਵਰ ਦੇ ਕੱਟਣ ਤੇ ਇਲਾਜ ਸਬੰਧੀ ਵਿਸ਼ਿਆਂ ਤੇ ਇਕ ਰੋਜ਼ਾ ਟ੍ਰੇਨਿੰਗ ਸੈਸ਼ਨ ਕਰਵਾਈਆਂ ਗਿਆ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਹਲਕਾਅ ਦਾ ਕੋਈ ਇਲਾਜ ਨਹੀਂ, ਸਿਰਫ਼ ਬਚਾਅ ਲਈ ਉਪਰਾਲੇ ਹੀ ਸੰਭਵ ਹਨ। ਡਾ. ਸੁਨੰਦਾ ਗਰੋਵਰ ਨੇ ਕਿਹਾ ਕਿ ਦੰਦਾਂ ਦੀ ਸੰਭਾਲ ਪ੍ਰਤੀ ਜਾਗਰੂਕ ਨਾ ਹੋਣ ਕਾਰਣ ਇਸ ਬਿਮਾਰੀ ਦਾ ਜ਼ਿਆਦਾ ਸਾਨੂੰ ਦਿਨ ਵਿਚ ਦੋ ਵਾਰ ਅਤੇ ਰਾਤ ਨੂੰ ਸੌਣ ਤੋ ਪਹਿਲਾ ਜ਼ਰੂਰ ਬੁਰਸ਼ ਕੀਤਾ ਜਾਵੇ। ਡਾ ਪੁਨੀਤ ਕਾਂਸਲ ਨੇ ਦੱਸਿਆ ਕਿ ਬੱਚਿਆਂ ਦੀ ਮੌਤ ਦੇ ਕਾਰਨਾਂ ਬਾਰੇ ਦੱਸਿਆ। ਇਸ ਮੌਕੇ ਡਾ ਅਖਿਲ ਸਚਦੇਵਾ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਿਤਿਕਾ ਗਰੋਵਰ ਨੇ ਸਿਖਲਾਈ ਦਿੱਤੀ।