ਕਰੋਨਾਵਾਇਰਸ: ਪਟਿਆਲਾ ਜ਼ਿਲ੍ਹੇ ਵਿੱਚ ਦੋ ਹੋਰ ਮੌਤਾਂ

ਕਰੋਨਾਵਾਇਰਸ: ਪਟਿਆਲਾ ਜ਼ਿਲ੍ਹੇ ਵਿੱਚ ਦੋ ਹੋਰ ਮੌਤਾਂ

ਪਟਿਆਲਾ ਵਿੱਚ ਕਰੋਨਾਵਾਇਰਸ ਦੀ ਜਾਂਚ ਲਈ ਸੈਂਪਲ ਲੈਂਦੇ ਹੋਏ ਸਿਹਤ ਮਾਹਿਰ।

ਖੇਤਰੀ ਪ੍ਰਤੀਨਿਧ

ਪਟਿਆਲਾ, 19 ਅਕਤੂਬਰ

ਕਰੋਨਾਵਾਇਰਸ ਕਾਰਨ ਪਟਿਆਲਾ ਜ਼ਿਲ੍ਹੇ ਵਿੱਚ ਅੱਜ ਦੋ ਹੋਰ ਮੌਤਾਂ ਹੋ ਗਈਆਂ ਜਦੋਂਕਿ 24 ਹੋਰ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਮ੍ਰਿਤਕਾਂ ਵਿੱਚੋਂ 62 ਸਾਲਾ ਇੱਕ ਵਿਅਕਤੀ ਬਲਾਕ ਭਾਦਸੋਂ ਦੇ ਪਿੰਡ ਕੈਦੂਪੁਰ ਦਾ ਰਹਿਣ ਵਾਲਾ ਸੀ, ਜਿਸ ਨੂੰ ਸਿਰ ’ਚ ਸੱਟ ਲੱਗਣ ਕਾਰਨ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਉੱਥੇ ਕਰਵਾਏ ਗਏ ਟੈਸਟ ਦੌਰਾਨ ਉਹ ਕਰੋਨਾਵਾਇਰਸ ਪਾਜ਼ੇਟਿਵ ਪਾਇਆ ਗਿਆ। ਇਲਾਜ ਦੌਰਾਨ ਊੱਥੇ ਉਸ ਦੀ ਮੌਤ ਹੋ ਗਈ। ਇਸੇ ਤਰ੍ਹਾਂ ਸਾਹ ਦੀ ਦਿੱਕਤ ਕਾਰਨ ਪਟਿਆਲਾ ਵਿਚਲੇ ਇਕ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਈ ਗਈ ਬਲਾਕ ਕੌਲੀ ਦੇ ਪਿੰਡ ਕਾਲਵਾ ਦੀ ਰਹਿਣ ਵਾਲੀ 69 ਸਾਲਾ ਔਰਤ ਵੀ ਕਰੋਨਾਵਾਇਰਸ ਪਾਜ਼ੇਟਿਵ ਪਾਈ ਗਈ। ਹਸਪਤਾਲ ਵਿੱਚ ਇਲਾਜ ਦੌਰਾਨ ਊਸ ਦੀ ਮੌਤ ਹੋ ਗਈ। ਜ਼ਿਲ੍ਹੇ ’ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 367 ਹੋ ਗਈ ਹੈ। ਜ਼ਿਲ੍ਹੇ ਚ ਪਾਜ਼ੇਟਿਵ ਪਾਏ ਗਏ 24 ਕੇਸਾਂ ਵਿੱਚੋਂ 16 ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਪਟਿਆਲਾ ਸ਼ਹਿਰ ਵਿਚਲੇ ਇਹ ਪਾਜ਼ੇਟਿਵ ਮਰੀਜ਼ ਮਾਡਲ ਟਾਊਨ, ਮਿਲਟਰੀ ਏਰੀਆ, ਜੋਗਿੰਦਰ ਨਗਰ, ਥਾਪਰ ਕਾਲਜ, ਮਾਲਵਾ ਕਲੋਨੀ, ਸਵਰਨ ਵਿਹਾਰ, ਅਜੀਤ ਨਗਰ, ਗੁਰੂ ਨਾਨਕ ਨਗਰ, ਰਣਜੀਤ ਨਗਰ, ਘੁੰਮਣ ਕਲੋਨੀ, ਦੀਪ ਨਗਰ, ਪੁਰਾਣਾ ਬਿਸ਼ਨ ਨਗਰ, ਮੁਹੱਲਾ ਡੋਗਰਾ, ਪ੍ਰਤਾਪ ਨਗਰ, ਰਾਜਪੁਰਾ ਤੋਂ ਕੇ.ਐੱਸ.ਐੱਮ. ਰੋਡ ਆਦਿ ਖੇਤਰਾਂ ਨਾਲ ਸਬੰਧਤ ਹਨ।

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸੰਗਰੂਰ ’ਚ ਅੱਜ ਕਰੋਨਾਵਾਇਰਸ ਨਾਲ ਕੋਈ ਮੌਤ ਨਹੀਂ ਹੋਈ ਤੇ ਸਿਰਫ਼ 15 ਵਿਅਕਤੀਆਂ ਦੀ ਕਰੋਨਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂ ਕਿ 7 ਮਰੀਜ਼ਾਂ ਨੇ ਮਹਾਮਾਰੀ ਨੂੰ ਮਾਤ ਦਿੱਤੀ ਹੈ। ਹੁਣ ਤੱਕ ਜ਼ਿਲ੍ਹੇ ’ਚ 3823 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ’ਚੋਂ 3560 ਮਰੀਜ਼ ਤੰਦਰੁਸਤ ਹੋ ਚੁੱਕੇ ਹਨ। ਜ਼ਿਲ੍ਹੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ ਸਿਰਫ਼ 102 ਰਹਿ ਗਈ ਹੈ। ਅੱਜ ਪਾਜ਼ੇਟਿਵ ਆਏ ਕੇਸਾਂ ’ਚੋਂ ਬਲਾਕ ਫ਼ਤਹਿਗੜ੍ਹ ਪੰਜਗਰਾਈਆਂ ਦੇ 9 ਮਰੀਜ਼, ਬਲਾਕ ਲੌਂਗੋਵਾਲ ਦੇ 2, ਬਲਾਕ ਭਵਾਨੀਗੜ੍ਹ, ਬਲਾਕ ਸੁਨਾਮ, ਬਲਾਕ ਅਮਰਗੜ੍ਹ ਤੇ ਬਲਾਕ ਮੂਨਕ ਨਾਲ ਸਬੰਧਤ ਇੱਕ-ਇੱਕ ਮਰੀਜ਼ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਪ੍ਰਧਾਨ ਮੰਤਰੀ ਕਿਸਾਨਾਂ ਦੇ ‘ਮਨ ਕੀ ਬਾਤ’ ਸਮਝਣ: ਕਿਸਾਨ ਜਥੇਬੰਦੀਆਂ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

32 ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਿਆ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਅਮਿਤ ਸ਼ਾਹ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਸ਼ਹਿਰ

View All