ਸਿਵਲ ਡਿਫੈਂਸ ਦਿਵਸ ਮਨਾਇਆ
ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਅੱਜ ਸਵੇਰ ਦੀ ਸਭਾ ਵਿੱਚ ਐੱਨ ਸੀ ਸੀ ਕੈਡਿਟਾਂ ਵੱਲੋਂ ਸਿਵਲ ਡਿਫੈਂਸ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸਤਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਦਿਵਸ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਸਿਵਲ...
Advertisement
ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਅੱਜ ਸਵੇਰ ਦੀ ਸਭਾ ਵਿੱਚ ਐੱਨ ਸੀ ਸੀ ਕੈਡਿਟਾਂ ਵੱਲੋਂ ਸਿਵਲ ਡਿਫੈਂਸ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸਤਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਦਿਵਸ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਸਿਵਲ ਡਿਫੈਂਸ ਵਲੰਟੀਅਰ ਆਪਣੇ ਸਾਥੀ ਭਰਾਵਾਂ ਨੂੰ ਹੜ੍ਹ, ਭੂਚਾਲ, ਤੂਫਾਨ ਅੱਗ ਵਰਗੀਆਂ ਕੁਦਰਤੀ ਆਫਤਾਂ ਤੋਂ ਬਚਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨਾਲ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨ ਦੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਬਾਬਾ ਸਾਹਿਬ ਡਾ. ਭੀਮ ਰਾਏ ਅੰਬੇਡਕਰ ਨੂੰ ਵੀ ਯਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਜੀਵਨੀ ਅਤੇ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Advertisement
