ਖੇਤਰੀ ਪ੍ਰਤੀਨਿਧ
ਪਟਿਆਲਾ, 30 ਅਕਤੂਬਰ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਸ ਤੇਜ਼ੀ ਨਾਲ ਝੋਨੇ ਦੀ ਆਮਦ ਹੋ ਰਹੀ ਹੈ, ਉਸੇ ਤੇਜ਼ੀ ਨਾਲ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇੱਕ ਦਿਨ ਪਹਿਲਾਂ ਤੱਕ 9 ਲੱਖ 27 ਹਜ਼ਾਰ 166 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿੱਚੋਂ 9 ਲੱਖ 23 ਹਜ਼ਾਰ 528 ਮੀਟਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਖਰੀਦੀ ਗਈ ਝੋਨੇ ਦੀ ਇਸ ਫਸਲ ਸਬੰਧੀ ਕਿਸਾਨਾਂ ਨੂੰ 1621.58 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।