ਸਰਬਜੀਤ ਸਿੰਘ ਭੰਗੂ /ਗੁਰਪ੍ਰੀਤ ਸਿੰਘ
ਪਟਿਆਲਾ/ਘਨੌਰ, 27 ਨਵੰਬਰ
ਭਾਵੇਂ ਕੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸ਼ੰਭੂ ਬੈਰੀਅਰ ਲੰਘ ਕੇ ਦਿੱਲੀ ਵੱਲ ਕੂਚ ਕਰ ਚੁੱਕੇ ਹਨ ਪਰ ਅੱਜ ਫੇਰ ਹਰਿਆਣਾ ਪੁਲੀਸ ਨੇ ਸ਼ੰਭੂ ਬੈਰੀਅਰ ‘ਤੇ ਜ਼ਬਰਦਸਤ ਨਾਕੇਬੰਦੀ ਕਰਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਝੜਪ ਹੋ ਗਈ ਤੇ ਕੁਝ ਕਿਸਾਨ ਜ਼ਖ਼ਮੀ ਹੋ ਗਏ। ਇਸ ਦੌਰਾਨ ਕਿਸਾਨਾਂ ਨੇ ਬੈਰੀਕੇਡ ਚੁੱਕ ਕੇ ਘੱਗਰ ਵਿੱਚ ਸੁੱਟ ਦਿੱਤੇ ਅਤੇ ਮੁੜ ਲਾਂਘਾ ਬਣਾ ਲਿਆ। ਉੱਧਰ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲੀਸ ਨੇ ਅੱਜ ਫਿਰ ਜਿੱਥੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਉਥੇ ਵੀ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ, ਜਿਸ ਕਾਰਨ ਹਾਲਾਤ ਤਣਾਅਪੂਰਨ ਬਣੇ ਹੋਏ ਹਨ।