ਆਂਗਣਵਾੜੀ ਕੇਂਦਰਾਂ ’ਚ ਸਫਾਈ ਪੰਦਰਵਾੜਾ ਸ਼ੁਰੂ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਸਫਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਸੰਗਰੂਰ ਵਿੱਚ ਡੀ ਸੀ ਰਾਹੁਲ ਚਾਬਾ ਦੀ ਯੋਗ...
Advertisement
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਸਫਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਸੰਗਰੂਰ ਵਿੱਚ ਡੀ ਸੀ ਰਾਹੁਲ ਚਾਬਾ ਦੀ ਯੋਗ ਅਗਵਾਈ ਹੇਠ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਆਂਗਣਵਾੜੀ ਕੇਂਦਰਾਂ ਵਿੱਚ ਸਫਾਈ ਅਤੇ ਸਿਹਤ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਕਿਹਾ ਕਿ ਸਾਰੇ ਬਲਾਕਾਂ ਦੇ ਸੀ ਡੀ ਪੀ ਓਜ਼ ਅਤੇ ਆਂਗਣਵਾੜੀ ਵਰਕਰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਯੋਗਦਾਨ ਪਾਉਣ ਅਤੇ ਰੋਜ਼ਾਨਾ ਗਤੀਵਿਧੀਆਂ ਦੀਆਂ ਤਸਵੀਰਾਂ ਅਤੇ ਰਿਪੋਰਟ ਭੇਜਣ ਨੂੰ ਯਕੀਨੀ ਬਣਾਉਣ।
Advertisement
Advertisement
×

