ਪਿੰਡਾਂ ਦੀ ਸਫ਼ਾਈ ਤੈਅ ਸਮੇਂ ’ਚ ਕੀਤੀ ਜਾਵੇਗੀ ਮੁਕੰਮਲ: ਜੌੜਾਮਾਜਰਾ
ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸੱਦੇ ਵਿਸ਼ੇਸ਼ ਇਜਲਾਸ ’ਚ ਸ਼ਾਮਲ ਹੋਏ ਵਿਧਾਇਕ
Advertisement
ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਘੱਗਰ ਨਾਲ ਪ੍ਰਭਾਵਿਤ ਪਿੰਡਾਂ ਧਰਮਹੇੜੀ, ਸੱਸਾ ਗੁੱਜਰਾਂ, ਸੱਸੀ ਬ੍ਰਾਹਮਣਾਂ ਅਤੇ ਹਰੀਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਪਿੰਡਾਂ ਵਿੱਚ ਹੋਏ ਵਿਸ਼ੇਸ਼ ਇਜਲਾਸ ’ਚ ਹਿੱਸਾ ਲੈਂਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਬੀਡੀਪੀਓ ਸਮਾਣਾ ਸੁਖਵਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।
ਇਨ੍ਹਾਂ ਇਜਲਾਸਾਂ ਦੌਰਾਨ ਪਿੰਡਾਂ ਵਿੱਚ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਗਿਆ ਜਿਸ ਵਿੱਚ ਸਰਪੰਚ, ਪੰਚਾਇਤ ਮੈਂਬਰ, ਸਕੱਤਰ, ਸਮਾਜ ਸੇਵੀ ਜਾਂ ਸਾਬਕਾ ਫ਼ੌਜੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਨਿਗਰਾਨ ਕਮੇਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਇਕੱਠੀ ਹੋਈ ਗਾਰ ਦੀ ਸਫ਼ਾਈ, ਨੁਕਸਾਨੇ ਗਏ ਘਰਾਂ ਦੀ ਮੁਰੰਮਤ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਹਦਾਇਤਾਂ ਅਨੁਸਾਰ ਨਵਾਂ ਸਰਵੇ, ਪਿੰਡ ਵਿੱਚ ਸਰਕਾਰੀ ਇਮਾਰਤਾਂ, ਸਰਕਾਰੀ ਸਕੂਲ, ਸ਼ਮਸ਼ਾਨਘਾਟ, ਬੂਟੇ, ਖੇਡ ਮੈਦਾਨ, ਪਾਰਕ, ਆਂਗਨਵਾੜੀ ਸੈਂਟਰ, ਪੰਚਾਇਤ ਘਰ ਦੇ ਨੁਕਸਾਨ ਤੇ ਹੋਰ ਹੜ੍ਹ ਪ੍ਰਭਾਵਿਤ ਕੰਮਾਂ ਨੂੰ ਕਰਵਾਇਆ ਜਾਵੇਗਾ।
Advertisement
Advertisement