DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

CM Native Village ਸਤੌਜ ਵਿੱਚ ਬੇਰੁਜ਼ਗਾਰਾਂ ਦੀ ਸੱਥ ਲਾਉਣ ਦਾ ਐਲਾਨ

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ 158 ਦਿਨਾਂ ਤੋਂ ਸੰਗਰੂਰ ਵਿੱਚ ਪੱਕੇ ਮੋਰਚੇ ਤੇ ਡਟੇ ਨੇ ਬੇਰੁਜ਼ਗਾਰ

  • fb
  • twitter
  • whatsapp
  • whatsapp
featured-img featured-img
ਸਤੌਜ ਵਿਚ ਸੱਥ ਲਾਉਣ ਦਾ ਐਲਾਨ ਕਰਨ ਮੌਕੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ।
Advertisement

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਪਿਛਲੇ 158 ਦਿਨਾਂ ਤੋਂ ਡੀ ਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਸੂਬਾ ਪੱਧਰੀ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੰਦਿਆਂ 10 ਜੂਨ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਚ ਬੇਰੁਜ਼ਗਾਰਾਂ ਦੀ ਸੱਥ ਲਾਉਣ ਦਾ ਐਲਾਨ ਕੀਤਾ ਹੈ।

ਪੱਕੇ ਮੋਰਚੇ ਦੌਰਾਨ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਦੱਸਿਆ ਕਿ ਇੱਕ ਪਾਸੇ ਪੰਜਾਬ ਸਰਕਾਰ ਪਿੰਡਾਂ ਵਿਚ ਸਰਕਾਰੀ ਸੱਥ ਲਗਾ ਕੇ ਆਪਣੀ ਕਾਰਗੁਜ਼ਾਰੀ ਦਾ ਪ੍ਰਚਾਰ ਕਰ ਰਹੀ ਹੈ, ਦੂਜੇ ਪਾਸੇ ਬੇਰੁਜ਼ਗਾਰਾਂ ਨੇ ਸੰਗਰੂਰ ਸ਼ਹਿਰ ਵਿਚ ਸੱਥ ਲਗਾ ਕੇ ਮੁੱਖ ਮੰਤਰੀ ਸਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਰੁਜ਼ਗਾਰ ਦੇ ਮੁੱਦੇ ਤੇ ਜਨਤਕ ਬਹਿਸ ਦਾ ਸੱਦਾ ਦਿੱਤਾ ਸੀ।

Advertisement

ਉਨ੍ਹਾਂ ਕਿਹਾ ਕਿ ਬੇਰੁਜ਼ਗਾਰਾਂ ਦੀ ਪਹਿਲੀ ਸੱਥ ਵਿਚ ਜਨਤਕ ਬਹਿਸ ਲਈ ਕੋਈ ਨਹੀਂ ਪੁੱਜਿਆ ਜਿਸ ਕਾਰਨ ਹੁਣ ਅਗਲੇ ਪੜਾਅ ਵਜੋਂ ਬੇਰੁਜ਼ਗਾਰ ਸਾਂਝੇ ਮੋਰਚੇ ਨੇ 10 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਚ ਸੱਥ ਲਗਾਉਣ ਦਾ ਫੈਸਲਾ ਕੀਤਾ ਹੈ ਜਿਥੇ ਉਹ ਮੁੱਖ ਮੰਤਰੀ ਸਣੇ ਸਮੁੱਚੀ ਕੈਬਨਿਟ ਨੂੰ ਉਨ੍ਹਾਂ ਦੇ ਵਾਅਦਿਆਂ ਸਬੰਧੀ ਜਨਤਕ ਬਹਿਸ ਦਾ ਸੱਦਾ ਦੇਣਗੇ। ਆਗੂਆਂ ਨੇ ਸਮੂਹ ਭਰਾਤਰੀ ਜਥੇਬੰਦੀਆਂ ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਚ 10 ਜੂਨ ਨੂੰ ਬੇਰੁਜ਼ਗਾਰਾਂ ਦੀ ਸੱਥ ਵਿਚ ਪੁੱਜ ਕੇ ਸਾਥ ਦੇਣ ਦੀ ਅਪੀਲ ਕੀਤੀ ਹੈ। ਇਸ ਮੌਕੇ ਅਮਨਦੀਪ ਕੌਰ ਸੰਗਰੂਰ, ਜਗਮੀਤ ਸਿੰਘ ਜੈਤੋ, ਅਮਰੀਕ ਸਿੰਘ ਸ਼ਹਿਣਾ ਖੇੜਾ, ਸੰਦੀਪ ਸਿੰਘ ਮੋਫਰ ਅਤੇ ਦਰਸ਼ਨ ਸਿੰਘ ਲੱਡਾ ਹਾਜ਼ਰ ਸਨ।

Advertisement

Advertisement
×