CM Tirath Yatra Scheme: ਸ਼ਰਧਾਲੂਆਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ
ਚਮਾਰਹੇੜੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਜਥਾ ਰਵਾਨਾ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਦੇ ਪਿੰਡ ਚਮਾਰਹੇੜੀ ਤੋਂ ਧਾਰਮਿਕ ਯਾਤਰਾ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਜਥੇ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਬਲਾਕ ਸਮਿਤੀ ਦੇ ਉਪ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਉਪਰਾਲਾ ਹੈ, ਜਿਸ ਸਦਕਾ ਸੰਗਤ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਸੁਚੱਜੇ ਢੰਗ ਨਾਲ ਦਰਸ਼ਨ-ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ, ਮੈਡੀਕਲ ਅਤੇ ਆਉਣ-ਜਾਣ ਦੀਆਂ ਸਾਰੀਆਂ ਸਹੂਲਤਾਂ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ।
ਯਾਤਰਾ ਲਈ ਰਵਾਨਾ ਹੋਣ ਸਮੇਂ ਪਿੰਡ ਚਮਾਰਹੇੜੀ ਦੀ ਸਮੂਹ ਸੰਗਤ ਨੇ ਪੰਜਾਬ ਸਰਕਾਰ ਅਤੇ ਹਲਕਾ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਗੁਰਜੀਤ ਸਿੰਘ ਭੱਠਲ, ਸੀਨੀਅਰ ‘ਆਪ’ ਆਗੂ ਹਰਜੀਤ ਸਿੰਘ, ਪੰਚ ਸੁਖਜਿੰਦਰ ਸਿੰਘ, ਸਰਪੰਚ ਤਰਸੇਮ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਨੰਬਰਦਾਰ ਗੁਰਮੇਲ ਸਿੰਘ, ਗੁਰਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਸ਼ਰਧਾਲੂ ਮੌਜੂਦ ਸਨ।

