ਸਰਬਜੀਤ ਸਿੰਘ ਭੰਗੂ
ਪਟਿਆਲਾ, 11 ਜਨਵਰੀ
ਪਟਿਆਲਾ ਸ਼ਹਿਰ ਦੇ ਵਿਚ ਵੱਖ ਵੱਖ ਥਾਵਾਂ ’ਤੇ ਲੱਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਾਰੇ ਹੋਰਡਿੰਗ ਉਤਾਰ ਦਿੱਤੇ ਗਏ ਹਨ। ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਆਧਾਰਤ ਇਹ ਹੋਰਡਿੰਗ ਲੋਕ ਸੰਪਰਕ ਵਿਭਾਗ ਵੱਲੋਂ ਲਾਏ ਗਏ ਸਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੁੱਚੇ ਸ਼ਹਿਰ ਵਿੱਚੋਂ ਸਾਰੇ ਹੋਰਡਿੰਗ ਉਤਾਰ ਦਿੱਤੇ ਗਏ ਹਨ।