ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਖੇਤਰੀ, ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ 2021-2022 ਵਿੱਚੋਂ ਓਵਰ ਆਲ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂ ਕਾਲਜਾਂ ਦੇ ਪ੍ਰਿੰਸੀਪਲਾਂ ਦੇ ਸਨਮਾਨ ਹਿੱਤ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਜੇਤੂ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸਨਮਾਨ ਪੱਤਰ ਅਤੇ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਸਨਮਾਨ ਸਮਾਰੋਹ ਵਿੱਚ 50 ਪ੍ਰਿੰਸੀਪਲ ਅਤੇ ਕਲਚਰ ਕੋਆਰਡੀਨੇਟਰ ਸ਼ਾਮਿਲ ਹੋਏ। ਮੰਚ ਦਾ ਸੰਚਾਲਨ ਡਾ. ਡੈਨੀ ਸ਼ਰਮਾ ਨੇ ਕੀਤਾ। ਇਸ ਮੌਕੇ ਯੁਵਕ ਭਲਾਈ ਵਿਭਾਗ ਦੇ ਕਰਮਚਾਰੀ ਡਾ. ਹਰਿੰਦਰ ਹੁੰਦਲ, ਸਮਸ਼ੇਰ ਕੌਰ ਚਾਹਲ ਤੇ ਰਮਨਜੀਤ ਕੌਰ ਆਦਿ ਮੌਜੂਦ ਸਨ। -ਖੇਤਰੀ ਪ੍ਰਤੀਨਿਧ