ਸੱਭਿਆਚਾਰਕ ਪ੍ਰੋਗਰਾਮ ’ਚ ਦੇਰੀ ਕਾਰਨ ਕਾਲਜ ਵਿਦਿਆਰਥੀਆਂ ਨੇ ਧਰਨਾ ਲਾਇਆ
ਪੰਜਾਬੀ ਯੂਨੀਵਰਸਿਟੀ ਸਥਿਤ ਯੂਨੀਵਰਸਿਟੀ ਕਾਲਜ ਆਫ ਇੰਜਨੀਅਰਿੰਗ (ਯੂਕੋ) ਦੇ ਵਿਦਿਆਰਥੀਆਂ ਨੇ ਕਾਲਜ ਵਿੱਚ ਉਲੀਕੇ ਗਏ ਸੱਭਿਆਚਾਰਕ ਪ੍ਰੋਗਰਾਮ ਵਿੱਚ ਦੇਰੀ ਕਰਨ ਦੇ ਰੋਸ ਵਜੋਂ ਕਾਲਜ ਦਾ ਮੁੱਖ ਗੇਟ ਬੰਦ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਦੀ ਅਗਵਾਈ ਕਾਲਜ ਦੇ ਕੰਪਿਊਟਰ ਸਾਇੰਸ ਇੰਜਨੀਅਰਿੰਗ...
Advertisement
ਪੰਜਾਬੀ ਯੂਨੀਵਰਸਿਟੀ ਸਥਿਤ ਯੂਨੀਵਰਸਿਟੀ ਕਾਲਜ ਆਫ ਇੰਜਨੀਅਰਿੰਗ (ਯੂਕੋ) ਦੇ ਵਿਦਿਆਰਥੀਆਂ ਨੇ ਕਾਲਜ ਵਿੱਚ ਉਲੀਕੇ ਗਏ ਸੱਭਿਆਚਾਰਕ ਪ੍ਰੋਗਰਾਮ ਵਿੱਚ ਦੇਰੀ ਕਰਨ ਦੇ ਰੋਸ ਵਜੋਂ ਕਾਲਜ ਦਾ ਮੁੱਖ ਗੇਟ ਬੰਦ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਦੀ ਅਗਵਾਈ ਕਾਲਜ ਦੇ ਕੰਪਿਊਟਰ ਸਾਇੰਸ ਇੰਜਨੀਅਰਿੰਗ ਵਿਭਾਗ ਦੇ ਵਿਦਿਆਰਥੀ ਅਰਪਨ ਨੇ ਕੀਤੀ। ਇਸ ਦੌਰਾਨ ਹੀ ਕਾਲਜ ਦੇ ਪ੍ਰੋ. ਜਸਵਿੰਦਰ ਸਿੰਘ ਨੇ ਰੋਸ ਪ੍ਰਦਰਸ਼ਨ ਵਾਲੀ ਥਾਂ ’ਤੇ ਆ ਕੇ ਦੱਸਿਆ ਕਿ ਕੁਝ ਦਿਨ ਪਹਿਲਾਂ ਇੱਕ ਕਾਲਜ ਪ੍ਰੋਫੈਸਰ ਦਾ ਦੇਹਾਂਤ ਹੋ ਗਿਆ ਸੀ, ਜਿਸ ਕਾਰਨ ਸੱਭਿਆਚਾਰਕ ਪ੍ਰੋਗਰਾਮ ਵਿੱਚ ਦੇਰੀ ਹੋ ਗਈ ਹੈ ਅਤੇ ਇਹ ਬਾਅਦ ਵਿੱਚ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ ’ਤੇ ਵਿਦਿਆਰਥੀਆਂ ਨੇ ਸਹਿਮਤੀ ਪ੍ਰਗਟਾਈ ਅਤੇ ਵਿਰੋਧ ਪ੍ਰਦਰਸ਼ਨ ਸਮਾਪਤ ਕਰ ਦਿੱਤਾ।
Advertisement
Advertisement
