DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਛੜੇ ਵਰਗਾਂ ਦੀ ਭਲਾਈ ਲਈ ਬਣੀ ਕਮੇਟੀ ਵੱਲੋਂ ਸਕੀਮਾਂ ਦੀ ਸਮੀਖਿਆ

ਵਿਧਾਇਕਾਂ ਵੱਲੋਂ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ
  • fb
  • twitter
  • whatsapp
  • whatsapp
featured-img featured-img
ਮੀਟਿੰਗ ਦੀ ਪ੍ਰਧਾਨਗੀ ਕਰਦੀ ਹੋਈ ਚੇਅਰਪਰਸਨ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ।
Advertisement

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਅੱਜ ਇੱਥੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਬਕਿਆਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਮੁਲਾਂਕਣ ਕੀਤਾ।

ਸਭਾਪਤੀ ਤੇ ਜਗਰਾਉਂ ਤੋਂ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਵਿੱਚ ਸ਼ਾਮਲ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਭੁੱਚੋ ਦੇ ਐਮਐਲਏ ਮਾਸਟਰ ਜਗਸੀਰ ਸਿੰਘ ਅਤੇ ਅਟਾਰੀ ਤੋਂ ਵਿਧਾਇਕ ਏਡੀਸੀ ਜਸਵਿੰਦਰ ਸਿੰਘ ਰਮਦਾਸ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰ ਕੇ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ। ਵਿਧਾਨ ਸਭਾ ਦੀ ਇਸ ਉੱਚ ਪੱਧਰੀ ਕਮੇਟੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਉਨ੍ਹਾਂ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ, ਜਿਹੜੇ ਇਹ ਲਾਭ ਲੈਣ ਲਈ ਯੋਗ ਹਨ। ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਕਮੇਟੀ ਦਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਕਮੇਟੀ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।

Advertisement

ਕੁਝ ਅਧਿਕਾਰੀਆਂ ਵੱਲੋਂ ਅਧੂਰੀ ਸੂਚਨਾ ਦੇਣ ’ਤੇ ਤਾੜਨਾ

ਵਿਧਾਨ ਸਭਾ ਕਮੇਟੀ ਨੇ ਇਸ ਮੌਕੇ ਕੁਝ ਵਿਭਾਗੀ ਅਧਿਕਾਰੀਆਂ ਵੱਲੋਂ ਸੂਚਨਾ ਪੂਰੀ ਨਾ ਮੁਹੱਈਆ ਕਰਵਾਉਣ ਦਾ ਨੋਟਿਸ ਲਿਆ ਤੇ ਅਜਿਹੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਮੇਟੀ ਦੀ ਅਗਲੀ ਮੀਟਿੰਗ ਲਈ ਚੰਡੀਗੜ੍ਹ ਵਿਧਾਨ ਸਭਾ ਵਿੱਚ ਤਲਬ ਕੀਤਾ। ਵਿਧਾਇਕਾਂ ਨੇ ਕਈ ਵਿਭਾਗਾਂ ਤੋਂ ਪਿਛਲੇ ਤਿੰਨ ਸਾਲਾਂ ਦੇ ਕੀਤੇ ਕੰਮਾਂ ਦਾ ਵੇਰਵਾ ਵੀ ਤਲਬ ਕੀਤਾ ਅਤੇ ਦਿੱਤੇ ਨਿਰਦੇਸ਼ਾਂ ’ਤੇ ਕੀਤੇ ਗਏ ਅਮਲ ਦੀ ਮੁਕੰਮਲ ਜਾਣਕਾਰੀ ਸੌਂਪਣ ਦੇ ਨਿਰਦੇਸ਼ ਦਿੱਤੇ। ਕਮੇਟੀ ਨੇ ਹਦਾਇਤ ਕੀਤੀ ਕਿ ਐੱਸਸੀ, ਐੱਸਟੀ ਤੇ ਬੀਸੀ ਸ਼੍ਰੇਣੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

Advertisement
×