DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਵੰਡੇ

ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ 13 ਪਿੰਡਾਂ ਦੇ 193 ਪ੍ਰਭਾਵਿਤ ਪਰਿਵਾਰਾਂ ਨੂੰ ਬਰਸਾਤਾਂ ਦੌਰਾਨ ਨੁਕਸਾਨੇ ਮਕਾਨਾਂ ਦੇ ਮੁਆਵਜ਼ੇ ਵਜੋਂ ਕੁੱਲ 1.07 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ...

  • fb
  • twitter
  • whatsapp
  • whatsapp
featured-img featured-img
ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਵੰਡਦੇ ਹੋਏ ਸੁਖਵੀਰ ਸਿੰਘ ।
Advertisement

ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ 13 ਪਿੰਡਾਂ ਦੇ 193 ਪ੍ਰਭਾਵਿਤ ਪਰਿਵਾਰਾਂ ਨੂੰ ਬਰਸਾਤਾਂ ਦੌਰਾਨ ਨੁਕਸਾਨੇ ਮਕਾਨਾਂ ਦੇ ਮੁਆਵਜ਼ੇ ਵਜੋਂ ਕੁੱਲ 1.07 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੰਘੀਆਂ ਬਰਸਾਤਾਂ ਮੌਕੇ ਜਿਨ੍ਹਾਂ ਪਰਿਵਾਰਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਪ੍ਰਤੀ ਪਰਿਵਾਰ 1 ਲੱਖ 20 ਹਜ਼ਾਰ ਰੁਪਏ ਦੀ ਰਾਹਤ ਰਕਮ ਪ੍ਰਦਾਨ ਕੀਤੀ ਗਈ ਹੈ, ਜਦਕਿ ਅੰਸ਼ਿਕ ਤੌਰ ’ਤੇ ਨੁਕਸਾਨ ਝੱਲਣ ਵਾਲੇ ਪਰਿਵਾਰਾਂ ਨੂੰ 40 ਹਜ਼ਾਰ ਰੁਪਏ ਦੀ ਸਹਾਇਤਾ ਜਾਰੀ ਕੀਤੀ ਗਈ ਹੈ। ਸੌਂਪੇ ਗਏ ਮਨਜ਼ੂਰੀ ਪੱਤਰਾਂ ਵਿੱਚ ਪਿੰਡ ਅਲਾਲ ਦੇ 9 ਪਰਿਵਾਰ, ਬਾਲੀਆਂ ਦੇ 5, ਬਮਾਲ ਦੇ 38, ਬਰੜਵਾਲ ਦੇ 17, ਭਸੌੜ ਦੇ 6, ਚੀਮਾ ਦੇ 12, ਦੁਗਨੀ ਦੇ 28, ਹਸਨਪੁਰ ਦੇ 9, ਈਸੀ ਦੇ 13, ਜਾਤੀਮਾਜਰਾ ਦਾ 1, ਮੂਲੋਵਾਲ ਦੇ 18, ਪੇਧਨੀ ਕਲਾਂ ਦੇ 13 ਅਤੇ ਰੁਲਦੂ ਸਿੰਘ ਵਾਲਾ ਦੇ 24 ਪਰਿਵਾਰ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਸੰਦੀਪ ਸਿੰਘ ਗਾੜ੍ਹਾ, ਐੱਸ ਡੀ ਐੱਮ ਡਾ. ਇਸਮਤ ਵਿਜੈ ਸਿੰਘ, ਰਿਸ਼ਭ ਬਾਂਸਲ, ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ, ਪੁਸ਼ਪਿੰਦਰ ਸ਼ਰਮਾ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਘਨੌਰ, ਰਮਨਦੀਪ ਸਿੰਘ ਮੌਜੂਦ ਸਨ। ਇਸੇ ਦੌਰਾਨ ਪਿੰਡ ਦੌਲਤਪੁਰ ਤੋਂ ਗੁਰਦਿਆਂ ਦੀ ਬਿਮਾਰੀ ਨਾਲ ਪੀੜਤ ਵਿਅਕਤੀ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ।

Advertisement
Advertisement
×