ਦੇਵੀਗੜ੍ਹ: ਸਾਉਣੀ ਦੇ ਸੀਜਨ ’ਚ ਭਾਰੀ ਹੜ੍ਹਾਂ ਕਾਰਨ ਹਲਕਾ ਸਨੌਰ ਦੇ ਪਿੰਡਾਂ ਦੇ ਕਿਸਾਨਾਂ ਦੀ ਹਾਲਤ ਕਾਫੀ ਤਰਸਯੋਗ ਹੋ ਗਈ ਹੈ ਜਿਸ ਨਾਲ ਇੱਕ ਵਾਰ ਫਿਰ ਕਿਸਾਨੀ ਦਾ ਬੁਰੀ ਤਰਾਂ ਲੱਕ ਟੁੱਟ ਚੁੱਕਾ ਹੈ। ਸਰਕਲ ਬਲਬੇੜ੍ਹਾ ਦੇ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜਲਦ ਮੁਆਵਜ਼ਾ ਦਿੱਤਾ ਜਾਵੇ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਪੜਾਅਵਾਰ ਦਿੱਤਾ ਜਾ ਰਿਹਾ ਹੈ ਤੇ ਹਲਕਾ ਸਨੌਰ ਦੇ ਹੜ੍ਹ ਪੀੜਤ ਪਿੰਡਾਂ ਦੇ ਕਿਸਾਨਾਂ ਨੂੰ ਵੀ ਜਲਦ ਮੁਆਵਜ਼ਾ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ