ਦਿਨ ਭਰ ਦੀ ਖਿੱਚੋਤਾਣ ਮਗਰੋਂ ਕਿਸਾਨਾਂ ਤੇ ਵਪਾਰੀਆਂ ’ਚ ਸਮਝੌਤਾ

ਬਾਹਰਲੇ ਸੂਬਿਆਂ ਤੋਂ ਸੋਮਵਾਰ ਤੱਕ ਝੋਨਾ ਲਿਆਉਣ ਦੀ ਇਜਾਜ਼ਤ; ਅਗਲੇ ਸ਼ੁੱਕਰਵਾਰ ਤੱਕ ਪਾਬੰਦੀ ਲਈ ਸਹਿਮਤੀ

ਦਿਨ ਭਰ ਦੀ ਖਿੱਚੋਤਾਣ ਮਗਰੋਂ ਕਿਸਾਨਾਂ ਤੇ ਵਪਾਰੀਆਂ ’ਚ ਸਮਝੌਤਾ

ਟੌਲ ਪਲਾਜ਼ੇ ਉੱਤੇ ਚੱਲ ਰਹੇ ਕਿਸਾਨ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਇਕ ਕਿਸਾਨ ਆਗੂ।

ਗੁਰਨਾਮ ਸਿੰਘ ਚੌਹਾਨ

ਪਾਤੜਾਂ, 23 ਅਕਤੂਬਰ

ਪ੍ਰਸ਼ਾਸਨ ਦੇ ਯਤਨਾਂ ਸਦਕਾ ਕਿਸਾਨਾਂ ਅਤੇ ਸੇਲਾ ਪਲਾਂਟ ਮਾਲਕਾਂ ਵਿਚਕਾਰ ਅੱਜ ਦਿਨ ਭਰ ਚੱਲੀ ਖਿੱਚੋਤਾਣ ਮਗਰੋਂ ਦੇਰ ਸ਼ਾਮ ਸਮਝੌਤਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਝੋਨਾ ਵਪਾਰੀਆਂ ਵੱਲੋਂ ਬਾਹਰਲੇ ਰਾਜਾਂ ਤੋਂ ਖਰੀਦ ਕੇ ਲਿਆਂਦੇ ਜਾ ਰਹੇ ਝੋਨੇ ਤੇ ਬਾਸਮਤੀ ਨੂੰ ਯੂਥ ਆਗੂ ਲੱਖਾ ਸਧਾਣਾ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪੈਂਦੇ ਗੋਬਿੰਦਪੁਰਾ ਪੈਂਦ ਟੌਲ ਪਲਾਜ਼ੇ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਸੀ। ਪੱਕਾ ਮੋਰਚਾ ਲਗਾ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਸਿੱਧੂਪੁਰ ਵੱਲੋਂ ਸਮਰਥਨ ਦਿੱਤੇ ਜਾਣ ’ਤੇ ਮਾਮਲਾ ਭਖ ਗਿਆ ਸੀ। ਕਿਸਾਨ ਜਥੇਬੰਦੀਆਂ ਦੇ ਫੈਸਲੇ ਦੇ ਵਿਰੋਧ ਵਿੱਚ ਪਾਤੜਾਂ ਦੇ ਸ਼ੈੱਲਰ ਅਤੇ ਸੇਲਾ ਪਲਾਂਟ ਮਾਲਕਾਂ ਵੱਲੋਂ ਮੰਡੀ ਵਿੱਚੋਂ ਬਾਸਮਤੀ ਦੀ ਖਰੀਦ ਬੰਦ ਕਰ ਦਿੱਤੇ ਜਾਣ ਦੇ ਕੀਤੇ ਗਏ ਐਲਾਨ ਕਰ ਦਿੱਤਾ ਗਿਆ ਸੀ। ਨਾਇਬ ਤਹਿਸੀਲਦਾਰ ਪਾਤੜਾਂ ਰਾਮਲਾਲ ਡੀਐੱਸਪੀ ਪਾਤੜਾਂ ਬੂਟਾ ਸਿੰਘ ਗਿੱਲ, ਥਾਣਾ ਮੁਖੀ ਪਾਤੜਾਂ ਇੰਸਪੈਕਟਰ ਰਣਬੀਰ ਸਿੰਘ ਅਤੇ ਥਾਣਾ ਮੁਖੀ ਸ਼ੁਤਰਾਣਾ ਸ਼ਮਸ਼ੇਰ ਸਿੰਘ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਮਗਰੋਂ ਪਾਤੜਾਂ ਦੇ ਸੇਲਾ ਪਲਾਟ ਐਸੋਸੀਏਸ਼ਨ ਦੇ ਆਗੂ ਨਰਿੰਦਰ ਸਿੰਗਲਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਮੀਟਿੰਗ ਹੋਈ। ਮੀਟਿੰਗ ਵਿੱਚ ਲਏ ਗਏ ਫ਼ੈਸਲੇ ਅਨੁਸਾਰ ਪਾਤੜਾਂ ਦੇ ਵਪਾਰੀਆਂ ਵੱਲੋਂ ਯੂਪੀ ਅਤੇ ਹਰਿਆਣਾ ਤੋਂ ਖ਼ਰੀਦ ਕੀਤੀ ਗਈ ਬਾਸਮਤੀ ਦੀ ਫ਼ਸਲ ਨੂੰ ਸੋਮਵਾਰ ਤੱਕ ਪੰਜਾਬ ਲੈ ਕੇ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤੋਂ ਬਾਅਦ ਅਗਲੇ ਸ਼ੁੱਕਰਵਾਰ ਤੱਕ ਕਿਸੇ ਵਪਾਰੀ ਨੂੰ ਝੋਨਾ ਜਾਂ ਬਾਸਮਤੀ ਪੰਜਾਬ ਲੈ ਕੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਹਰਭਜਨ ਸਿੰਘ ਬੁੱਟਰ ਨੇ ਦੱਸਿਆ ਕਿ ਹੋਏ ਫ਼ੈਸਲੇ ਮਗਰੋਂ ਆੜ੍ਹਤੀ ਐਸੋਸੀਏਸ਼ਨ ਅਤੇ ਸੇਲਾ ਪਲਾਂਟ ਐਸੋਸੀਏਸ਼ਨਾਂ ਵੱਲੋਂ ਕੱਲ੍ਹ ਸਵੇਰ ਤੋਂ ਖ਼ਰੀਦ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੇ ਨਾਲ ਨਾਲ ਮੰਡੀ ਵਿੱਚ ਦੋ ਟੀਮਾਂ ਬਣਾਉਣ ਬਾਰੇ ਵੀ ਸਮਝੌਤਾ ਹੋਇਆ ਹੈ ਜੋ ਸਾਰੀ ਸਥਿਤੀ ਉੱਤੇ ਨਜ਼ਰ ਰੱਖਣ ਦੇ ਨਾਲ ਨਾਲ ਹੋਏ ਸਮਝੌਤੇ ਨੂੰ ਲਾਗੂ ਕਰਵਾਉਣ ਲਈ ਪਾਬੰਦ ਹੋਣਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All