’ਵਰਸਿਟੀ ਦਾ ਨਾਮ ਬਦਲਣ ਦੀ ਤਜਵੀਜ਼ ਦੀ ਨਿੰਦਾ
ਇੱਥੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦਾ ਨਾਂ ਬਦਲਣ ਦੀ ਤਜਵੀਜ਼ ਦੀ ਐੱਮ ਪੀ ਡਾ. ਧਰਮਵੀਰ ਗਾਂਧੀ ਨੇ ਨਿੰਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜੈ ਸਿੰਘ ਨੇ ਨਾਮ ਬਦਲਣ ਦੀ ਤਜਵੀਜ਼ ਭੇਜੀ ਹੈ...
Advertisement
ਇੱਥੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦਾ ਨਾਂ ਬਦਲਣ ਦੀ ਤਜਵੀਜ਼ ਦੀ ਐੱਮ ਪੀ ਡਾ. ਧਰਮਵੀਰ ਗਾਂਧੀ ਨੇ ਨਿੰਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜੈ ਸਿੰਘ ਨੇ ਨਾਮ ਬਦਲਣ ਦੀ ਤਜਵੀਜ਼ ਭੇਜੀ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਨਾਮ ਨਾਲੋਂ ‘ਰਾਜੀਵ ਗਾਂਧੀ’ ਨਾਮ ਕੱਟ ਦਿੱਤਾ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ-ਆਰ ਐੱਸ ਐਸ ਕਾਂਗਰਸ ਦੀ ਵਿਰਾਸਤ ਨਾਲ ਜੁੜੀਆਂ ਸੰਸਥਾਵਾਂ ਦੇ ਨਾਮ ਬਦਲ ਕੇ ਇਤਿਹਾਸ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ। ਡਾ. ਗਾਂਧੀ ਨੇ ਕਿਹਾ ਹੈ ਕਿ ਜੇ ਅਜਿਹਾ ਕੰਮ ਕੀਤਾ ਗਿਆ ਤਾਂ ਉਹ ਕਾਂਗਰਸ ਦੀ ਹਾਈਕਮਾਂਡ ਦੀ ਸਲਾਹ ਨਾਲ ਵੱਡਾ ਸ਼ੰਘਰਸ਼ ਸ਼ੁਰੂ ਕਰਨਗੇ।
Advertisement
Advertisement
×

