ਖੇਤਰੀ ਪ੍ਰਤੀਨਿਧ
ਪਟਿਆਲਾ, 18 ਜਨਵਰੀ
ਜਮਹੂਰੀ ਅਧਿਕਾਰ ਸਭਾ ਪਟਿਆਲਾ ਦੇ ਪ੍ਰਧਾਨ ਪ੍ਰੋਫੈਸਰ ਰਣਜੀਤ ਸਿੰਘ ਘੁੰਮਣ ਅਤੇ ਸਕੱਤਰ ਵਿਧੂ ਸ਼ੇਖਰ ਭਾਰਦਵਾਜ ਨੇ ਕੌਮੀ ਜਾਂਚ ਏਜੰਸੀ ਵੱਲੋਂ ਕਿਸਾਨ ਸੰਘਰਸ਼ ਦੇ ਦੋ ਦਰਜਨ ਹਮਾਇਤੀਆ ਨੂੰ ਨੋਟਿਸ ਜਾਰੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਰਿ ਕੇਂਦਰ ਸਰਕਾਰ ਸੰਘਰਸ਼ ਨੂੰ ਗੱਲਬਾਤ ਦੇ ਬੇਸਿੱਟਾ ਅਮਲ ਵਿਚ ਪਾ ਕੇ ਲਮਕਾਉਣ ਅਤੇ ਅਫ਼ਵਾਹਾਂ ਫੈਲਾਅ ਕੇ ਬਦਨਾਮ ਕਰਨ ਦੀਆਂ ਘਿਣਾਉਣੀਆਂ ਚਾਲਾਂ ਦਾ ਸਹਾਰਾ ਲੈ ਰਹੀ ਹੈ। ਸੰਘਰਸ਼ ਵਿੱਚ ਸ਼ਾਮਲ ਜਾਂ ਹਮਾਇਤੀਆਂ ਨੂੰ ਸਿੱਖ ਫਾਰ ਜਸਟਿਸ ਨਾਲ਼ ਜੋੜ ਕੇ ਜਾਰੀ ਕੀਤੇ ਨੋਟਿਸ ਇਸੇ ਸਿਲਸਿਲੇ ਦੀ ਅਗਲੀ ਕੜੀ ਹਨ। ਉਨ੍ਹਾਂ ਕਿਹਾ ਕਿ ਸਮੂਹ ਜਮਹੂਰੀਅਤ ਪਸੰਦ ਤਾਕਤਾਂ ਨੂੰ ਇਸ ਦਾ ਵਿਰੋਧ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।