ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਮਿਸਟਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ

ਰਾਜਪੁਰਾ ਕੈਮਿਸਟ ਐਂਡ ਡਰੱਗਇਸਟ ਐਸੋਸੀਏਸ਼ਨ ਦੀ ਸਲਾਨਾ ਮੀਟਿੰਗ ਪ੍ਰਧਾਨ ਜਗਦੀਸ਼ ਚੌਧਰੀ ਅਤੇ ਪਟਿਆਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਚੌਧਰੀ ਦੀ ਅਗਵਾਈ ਵਿੱਚ ਕਰਵਾਈ ਗਈ। ਮੀਟਿੰਗ ਵਿੱਚ ਸਾਰੇ ਮੈਂਬਰਾਂ ਨੇ ਹਿੱਸਾ ਲਿਆ। ਵਿਸ਼ੇਸ਼ ਤੌਰ ’ਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸੈਕਟਰੀ...
ਮੀਟਿੰਗ ਵਿਚ ਹਿੱਸਾ ਲੈਂਦੇ ਹੋਏ ਰਾਜਪੁਰਾ ਕੈਮਿਸਟ ਐਂਡ ਡਰੱਗਇਸਟ ਐਸੋਸੀਏਸ਼ਨ ਦੇ ਮੈਂਬਰ। -ਫੋਟੋ: ਮਿੱਠਾ
Advertisement

ਰਾਜਪੁਰਾ ਕੈਮਿਸਟ ਐਂਡ ਡਰੱਗਇਸਟ ਐਸੋਸੀਏਸ਼ਨ ਦੀ ਸਲਾਨਾ ਮੀਟਿੰਗ ਪ੍ਰਧਾਨ ਜਗਦੀਸ਼ ਚੌਧਰੀ ਅਤੇ ਪਟਿਆਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਚੌਧਰੀ ਦੀ ਅਗਵਾਈ ਵਿੱਚ ਕਰਵਾਈ ਗਈ। ਮੀਟਿੰਗ ਵਿੱਚ ਸਾਰੇ ਮੈਂਬਰਾਂ ਨੇ ਹਿੱਸਾ ਲਿਆ। ਵਿਸ਼ੇਸ਼ ਤੌਰ ’ਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਜੀ ਐੱਸ  ਚਾਵਲਾ, ਖਜ਼ਾਨਚੀ ਅਮਰਦੀਪ ਸਿੰਘ, ਜ਼ਿਲ੍ਹਾ ਪਟਿਆਲਾ ਫਾਇਨੈਂਸ ਸੈਕਟਰੀ ਵਿਸ਼ਾਲ ਮਿੱਤਲ ਅਤੇ ਕਾਰਜਕਾਰਨੀ ਮੈਂਬਰ ਅਰਵਿੰਦ ਮਿੱਤਲ ਨੇ ਸ਼ਿਰਕਤ ਕੀਤੀ। ਮੀਟਿੰਗ ਦੀ ਸਟੇਜ ਕਾਰਵਾਈ ਐਡਵਾਈਜ਼ਰ ਅਤੇ ਜ਼ਿਲ੍ਹਾ ਪਟਿਆਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਚੌਧਰੀ ਵੱਲੋਂ ਕੀਤੀ ਗਈ। ਉਨ੍ਹਾਂ ਨੇ ਰਾਜਪੁਰਾ ਦੇ ਕੈਮਿਸਟਾਂ ਨੇ ਆਪਣੇ ਕੰਮ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਜੀ ਐੱਸ  ਚਾਵਲਾ ਨੂੰ ਜਾਣੂ ਕਰਵਾਇਆ।

ਜੀ.ਐਸ. ਚਾਵਲਾ ਨੇ ਕੈਮਿਸਟ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਕੈਮਿਸਟਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਪੰਜਾਬ ਸਰਕਾਰ ਦੇ ਹੈਲਥ ਮਿਨਿਸਟਰ ਨਾਲ ਚਰਚਾ ਕਰਕੇ ਹੱਲ ਕੱਢਿਆ ਜਾਵੇਗਾ।

Advertisement

Advertisement
Show comments