ਦੋ ਵਿਧਾਇਕਾਂ ਦੀ ਅਗਵਾਈ ਹੇਠ ਕਾਂਗਰਸੀਆਂ ਵੱਲੋਂ ਧਰਨਾ

ਦੋ ਵਿਧਾਇਕਾਂ ਦੀ ਅਗਵਾਈ ਹੇਠ ਕਾਂਗਰਸੀਆਂ ਵੱਲੋਂ ਧਰਨਾ

ਡਾ. ਭੀਮ ਰਾਓ ਅੰਬੇਦਕਰ ਦਾ ਬੁੱਤ ਤੋੜਨ ਖ਼ਿਲਾਫ਼ ਧਰਨਾ ਦਿੰਦੇ ਹੋਏ ਕਾਂਗਰਸੀ।

ਬਹਾਦਰ ਸਿੰਘ ਮਰਦਾਂਪੁਰ

ਰਾਜਪੁਰਾ, 1 ਮਾਰਚ 

ਇੱਥੋਂ ਦੇ ਆਈਟੀਆਈ ਚੌਕ ਨੇੜਲੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕਾਂਗਰਸੀ ਵਰਕਰਾਂ ਵੱਲੋਂ ਅੱਜ ਇਥੇ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਨਿਰਭੈ ਸਿੰਘ ਮਿਲਟੀ ਅਤੇ ਬਲਾਕ ਕਾਂਗਰਸ ਪ੍ਰਧਾਨ ਨਰਿੰਦਰ ਸਾਸ਼ਤਰੀ ਦੀ ਅਗਵਾਈ ਵਿੱਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਆਖਿਆ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਇਸ ਬੁੱਤ ਨੂੰ ਸ਼ਰਾਰਤੀ ਅੰਨਸ਼ਰਾਂ ਵੱਲੋਂ ਦੂਜੀ ਵਾਰ ਨੁਕਸਾਨ ਪਹੁੰਚਾਇਆ ਗਿਆ ਹੈ ਪ੍ਰੰਤੂ ਇਸ ਘਟਨਾ ਲਈ ਕੁਝ ਵਿਰੋਧੀ ਧਿਰਾਂ ਵੱਲੋਂ ਸੱਤਾਧਾਰੀ ਧਿਰ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦੋਸ਼ ਬੇਬੁਨਿਆਦ ਹੈ ਕਿਉਂ ਕਿ ਇਹ ਕਾਰਾ ਸਮਾਜ ਵਿਰੋਧੀ ਅਨਸਰਾਂ ਨੇ ਕੀਤਾ ਹੈ ਜਿਸ ਦੀ ਕਾਂਗਰਸ ਪਾਰਟੀ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਮਾਜ  ਵਿਰੋਧੀ ਲੋਕਾਂ ਨੂੰ ਹਲਕਾ ਰਾਜਪੁਰਾ ਦਾ ਸਰਬਪੱਖੀ ਵਿਕਾਸ ਬਰਦਾਸ਼ਤ ਨਹੀਂ ਹੋ ਰਿਹਾ ਹੁਣ ਉਹ ਅਜਿਹੀਆਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਸੱਤਾਧਾਰੀ ਧਿਰ ਨੂੰ ਬਦਨਾਮ ਕਰਨਾ ਚਾਹੁੰਦੇ ਹਨ। 

ਕਾਂਗਰਸੀ ਆਗੂਆਂ ਵੱਲੋਂ ਐੱਸਡੀਐੱਮ ਰਾਜਪੁਰਾ ਖੁਸ਼ਦਿਲ ਸਿੰਘ ਸੰਧੂ ਨੂੰ ਮੰਗ ਪੱਤਰ ਸੌਂਪ ਕੇ ਬੁੱਤ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਬੁੱਤ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।

ਪ੍ਰਸ਼ਾਸਨ ਨਾਲ ਗੱਲ ਕਰਨ ਲਈ ਦਲਿਤ ਜਥੇਬੰਦੀਆਂ ਨੇ 11 ਮੈਂਬਰੀ ਕਮੇਟੀ ਬਣਾਈ

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਦਲਿਤ ਅਤੇ ਹੋਰ ਹਮਖ਼ਿਆਲੀ ਜਥੇਬੰਦੀਆਂ ਵੱਲੋਂ ਅੱਜ ਇੱਥੇ ਇਕ ਅਹਿਮ ਮੀਟਿੰਗ ਡਾ. ਭੀਮ ਰਾਓ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਕੌਮੀ ਪ੍ਰਧਾਨ ਹੰਸ ਰਾਜ ਅਤੇ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਲਿਤ ਨੁਮਾਇੰਦਿਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਭਾਗ ਲਿਆ। ਮੀਟਿੰਗ ਦੌਰਾਨ ਬੀਤੇ ਦਿਨੀਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਰਵਾਉਣ ਅਤੇ ਨਵਾਂ ਬੁੱਤ ਲਗਵਾਉਣ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਪ੍ਰਧਾਨ ਹੰਸ ਰਾਜ ਨੇ ਦੱਸਿਆ ਕਿ ਦਲਿਤ ਸਮਾਜ ਨੇ ਇਹ ਫ਼ੈਸਲਾ ਲਿਆ ਹੈ ਕਿ ਬਾਬਾ ਸਾਹਿਬ ਦਾ ਬੁੱਤ ਦਲਿਤ ਸਮਾਜ ਆਪਣੇ ਵੱਲੋਂ ਪੈਸੇ ਇਕੱਤਰ ਕਰ ਕੇ ਲਗਵਾਏਗਾ। ਕਿਸੇ ਵੀ ਰਾਜਸੀ, ਧਾਰਮਿਕ, ਪ੍ਰਸ਼ਾਸਨਿਕ ਜਾਂ ਹੋਰ ਸੰਸਥਾ ਤੋਂ ਪੈਸੇ ਨਹੀਂ ਲਏ ਜਾਣਗੇ। ਇਸ ਤੋਂ ਇਲਾਵਾ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਨ ਹਿੱਤ ਇਕ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ। ਇਸ ਕਮੇਟੀ ਨੂੰ ਸਾਰੇ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All