ਕਾਂਗਰਸ ਨੂੰ ਨਿਧੜਕ ਲੀਡਰ ਦੀ ਲੋੜ: ਸ਼ੈਰੀ ਰਿਆੜ
ਹਲਕਾ ਸਨੌਰ ਤੋਂ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਲਈ ਸੰਗਠਨ ਸਿਰਜਣ ਮੁਹਿੰਮ ਚੱਲ ਰਹੀ ਹੈ ਪਰ ਇਹ ਚੋਣ ਪੱਖਪਾਤ ਰਹਿਤ ਹੋਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਵਿੱਚ ਕਾਂਗਰਸ ਨੂੰ ਸੱਤਾ ਵਾਪਸੀ...
Advertisement
ਹਲਕਾ ਸਨੌਰ ਤੋਂ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਲਈ ਸੰਗਠਨ ਸਿਰਜਣ ਮੁਹਿੰਮ ਚੱਲ ਰਹੀ ਹੈ ਪਰ ਇਹ ਚੋਣ ਪੱਖਪਾਤ ਰਹਿਤ ਹੋਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਵਿੱਚ ਕਾਂਗਰਸ ਨੂੰ ਸੱਤਾ ਵਾਪਸੀ ਲਈ ਇੱਕ ਨਿਧੱੜਕ ਲੀਡਰ ਦੀ ਲੋੜ ਹੈ ਜੋ ਪਾਰਟੀ ਦੀ ਵਿਚਾਰਧਾਰਾ ਘਰ-ਘਰ ਪਹੁੰਚਾ ਜਾ ਸਕੇ। ਰਿਆੜ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ ਦੀ ਦੌੜ ਵਿੱਚ ਕਥਿਤ ਤੌਰ ’ਤੇ ਹਾਰੇ ਹੋਏ ਨੁਮਾਇੰਦੇ ਅਤੇ ਉਨ੍ਹਾਂ ਦੇ ਪੁੱਤਰ ਜਾਂ ਪਰਿਵਾਰਕ ਮੈਂਬਰ ਹਨ ਪਰ ਇਸ ਪ੍ਰਧਾਨਗੀ ਦੇ ਅਸਲੀ ਹੱਕਦਾਰ ਪਾਰਟੀ ਦੇ ਟਕਸਾਲੀ ਵਰਕਰ ਜਾਂ ਆਗੂ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਬਣਦਾ ਸਨਮਾਨ ਦੇਣ ਨਾਲ ਹੀ ਪਾਰਟੀ ਸੱਤਾ ਵਿੱਚ ਵਾਪਸੀ ਕਰ ਸਕਦੀ ਹੈ।
Advertisement
Advertisement