Congress Protest Chandigarh: ਲੋਕ ਰਾਏ ਨਾਲ ਬਣੇਗਾ ਮੈਨੀਫੈਸਟੋ: ਅਮਰ ਸਿੰਘ
ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਇੱਥੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ 8 ਸਤੰਬਰ ਨੂੰ ਕਾਂਗਰਸ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਲਾਮਬੰਦੀ ਕੀਤੀ ਨਾਲ ਹੀ ਮੋਹਣਜੀਤ ਸਿੰਘ...
Advertisement
ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਇੱਥੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ 8 ਸਤੰਬਰ ਨੂੰ ਕਾਂਗਰਸ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਲਾਮਬੰਦੀ ਕੀਤੀ ਨਾਲ ਹੀ ਮੋਹਣਜੀਤ ਸਿੰਘ ’ਤੇ ਕੀਤੇ ਤਸ਼ੱਦਦ ਦੀ ਨਿਖੇਧੀ ਕੀਤੀ। ਉਨ੍ਹਾਂ ਦੱਸਿਆ ਕਿ ਕਾਂਗਰਸ ਵੱਲੋਂ ਉਨ੍ਹਾਂ ਨੂੰ ਚੋਣ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ ਅਤੇ ਪਾਰਟੀ ਦਾ ਮੈਨੀਫੈਸਟੋ ਲੋਕ ਰਾਏ ਨਾਲ ਬਣਾਇਆ ਜਾਵੇਗਾ, ਜਿਸ ਵਿੱਚ ਲੋਕਾਂ ਦੀਆਂ ਮੁਢਲੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਧਿਆਨ ‘ਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਉਮੀਦਵਾਰ ਜਿੱਤਣ ਦੀ ਤਾਕਤ ਰੱਖੇਗਾ, ਪਾਰਟੀ ਉਸ ਨੂੰ ਹੀ ਟਿਕਟ ਦੇਵੇਗੀ। ਇਸ ਮੌਕੇ ਸਵਰਨਜੀਤ ਸਿੰਘ ਪਨੇਸਰ ਐੱਮ ਡੀ ਦਸਮੇਸ਼ ਮਕੈਨੀਕਲ, ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ, ਪ੍ਰੀਤਪਾਲ ਸਿੰਘ ਰੂਬਲ, ਬਲਾਕ ਪ੍ਰਧਾਨ ਨਿਰਮਲਜੀਤ ਸਿੰਘ ਢੀਂਡਸਾ, ਲਾਲ ਸਿੰਘ ਤੋਲੇਵਾਲ, ਜਗਰੂਪ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਮੂਲਾਬੱਧਾ ਹਾਜ਼ਰ ਸਨ।
Advertisement
Advertisement
×

