DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress Protest: ਕਾਂਗਰਸੀਆਂ ਵੱਲੋਂ ਧਰਨੇ ਦੀ ਤਿਆਰੀ

ਪੰਜਾਬ ਵਿੱਚ ਲੱਗ ਰਹੇ ਲੰਬੇ ਲੰਬੇ ਬਿਜਲੀ ਦੇ ਕੱਟਾਂ, ਬੇਰੁਜ਼ਗਾਰੀ, ਨਸ਼ੇ ਅਤੇ ਦਿਨ ਪ੍ਰਤੀ ਦਿਨ ਵੱਧ ਰਹੇ ਗੈਂਗਸਟਰਵਾਦ ਦੇ ਖ਼ਿਲਾਫ਼ ਕਾਂਗਰਸ ਸਰਕਾਰ ਵੱਲੋਂ 14 ਸਤੰਬਰ ਸਵੇਰੇ 10.30 ਵਜੇ, ਮਾਲ ਰੋਡ ਪਟਿਆਲਾ ਵਿੱਚ ਬਿਜਲੀ ਬੋਰਡ ਦੇ ਦਫ਼ਤਰ ਸਾਹਮਣੇ ਧਰਨਾ ਲਾਇਆ ਜਾ...

  • fb
  • twitter
  • whatsapp
  • whatsapp
featured-img featured-img
ਤਿਰੰਗਾ ਮਾਰਚ ਕਰਦੇ ਹੋਏ ਕਾਕਾ ਰਾਜਿੰਦਰ ਸਿੰਘ ਅਤੇ ਹੋਰ। -ਫੋਟੋ: ਅਕੀਦਾ
Advertisement

ਪੰਜਾਬ ਵਿੱਚ ਲੱਗ ਰਹੇ ਲੰਬੇ ਲੰਬੇ ਬਿਜਲੀ ਦੇ ਕੱਟਾਂ, ਬੇਰੁਜ਼ਗਾਰੀ, ਨਸ਼ੇ ਅਤੇ ਦਿਨ ਪ੍ਰਤੀ ਦਿਨ ਵੱਧ ਰਹੇ ਗੈਂਗਸਟਰਵਾਦ ਦੇ ਖ਼ਿਲਾਫ਼ ਕਾਂਗਰਸ ਸਰਕਾਰ ਵੱਲੋਂ 14 ਸਤੰਬਰ ਸਵੇਰੇ 10.30 ਵਜੇ, ਮਾਲ ਰੋਡ ਪਟਿਆਲਾ ਵਿੱਚ ਬਿਜਲੀ ਬੋਰਡ ਦੇ ਦਫ਼ਤਰ ਸਾਹਮਣੇ ਧਰਨਾ ਲਾਇਆ ਜਾ ਰਿਹਾ ਹੈ| ਇਸ ਸਬੰਧੀ ਸਾਬਕਾ ਵਿਧਾਇਕ ਕਾਕਾ ਰਾਜਿੰਦਰ ਸਿੰਘ ਨੇ ਪਿੰਡਾਂ ਵਿਚ ਤਿਰੰਗਾ ਮਾਰਚ ਵੀ ਕੀਤਾ ਅਤੇ ਕਾਂਗਰਸੀ ਵਰਕਰਾਂ ਨੂੰ ਧਰਨੇ ਵਿਚ ਪੁੱਜਣ ਲਈ ਕਿਹਾ। ਇਸੇ ਤਰ੍ਹਾਂ ਨਿਗਮ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਵਿਸ਼ਣੂ ਸ਼ਰਮਾ, ਨੇ ਤਿਆਰੀਆਂ ਕੀਤੀਆਂ। ਜ਼ਿਲ੍ਹਾ ਦਿਹਾਤੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ। ਨਾਭਾ ਤੋਂ ਸਾਧੂ ਸਿੰਘ ਧਰਮਸੋਤ, ਰਾਜਪੁਰਾ ਤੋਂ ਹਰਦਿਆਲ ਸਿੰਘ ਕੰਬੋਜ, ਹਲਕਾ ਘਨੌਰ ਤੋਂ ਮਦਨ ਲਾਲ ਜਲਾਲਪੁਰ, ਹਲਕਾ ਸਨੌਰ ਤੋਂ ਹਰਿੰਦਰਪਾਲ ਸਿੰਘ ਹੈਰੀ ਮਾਨ, ਸ਼ੁਤਰਾਣਾ ਤੋਂ ਦਰਬਾਰਾ ਸਿੰਘ, ਦਰਸ਼ਨ ਸਿੰਘ ਸਿੱਧੂ ਨੇ ਵੀ ਤਿਆਰੀਆਂ ਵਿਚ ਜ਼ੋਰ ਲਗਾ ਰੱਖਿਆ ਹੈ।

Advertisement
Advertisement
×