DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰੀ ਕਾਂਗਰਸ

ਮੋਮਬੱਤੀ ਮਾਰਚ ਕਰ ਕੇ ਜ਼ਿਲ੍ਹਾ ਮੈਨੇਜਰ ਰੰਧਾਵਾ ਦੇ ਪਰਿਵਾਰ ਲਈ ਇਨਸਾਫ਼ ਮੰਗਿਆ

  • fb
  • twitter
  • whatsapp
  • whatsapp
featured-img featured-img
ਪੰਜਾਬ ਸਰਕਾਰ ਵਿਰੁੱਧ ਮਾਰਚ ਕਰਦੇ ਹੋਏ ਕਾਂਗਰਸੀ ਆਗੂ ਅਤੇ ਵਰਕਰ।
Advertisement

ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਕਾਂਗਰਸ ਪਟਿਆਲਾ ਦੇ ਪ੍ਰਧਾਨ ਅਤੇ ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਅਤੇ ਨਰੇਸ਼ ਦੁੱਗਲ ਦੀ ਅਗਵਾਈ ਹੇਠ ਅੱਜ ਕਾਂਗਰਸ ਵੱਲੋਂ ਫੁਹਾਰਾ ਚੌਕ ਤੋਂ ਲੈ ਕੇ ਚਿਲਡਰਨ ਮੈਮੋਰੀਅਲ ਚੌਕ ਤੱਕ ਮੋਮਬੱਤੀ ਮਾਰਚ ਕੀਤਾ ਗਿਆ। ਮਾਰਚ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਗੁਰਸ਼ਰਨ ਕੌਰ ਰੰਧਾਵਾ ਨੇ ਜ਼ਿਲ੍ਹਾ ਮੈਨੇਜਰ ਰੰਧਾਵਾ ਦੀ ਮੌਤ ਨੂੰ ਪੰਜਾਬ ਸਰਕਾਰ ਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਵੱਲੋਂ ਬਣਾਏ ਗਏ ਪ੍ਰਸ਼ਾਸਨਿਕ ਦਬਾਅ ਅਤੇ ਸਿਆਸੀ ਦਖ਼ਲ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹੋਣਹਾਰ ਅਧਿਕਾਰੀਆਂ ਨੂੰ ਆਪਣੀ ਡਿਊਟੀ ਕਰਨ ਤੋਂ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਤੇ ਦਬਾਅ ਪਾ ਕੇ ਖੁਦਕੁਸ਼ੀਆਂ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਜੱਜ ਦੀ ਅਗਵਾਈ ਹੇਠ ਸੀ ਬੀ ਆਈ ਤੋਂ ਕਰਵਾਈ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਡੀ ਐੱਮ ਰੰਧਾਵਾ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਉਹ ਖ਼ੁਦ ਰੰਧਾਵਾ ਪਰਿਵਾਰ ਨਾਲ ਖੜ੍ਹੇ ਹਨ ਅਤੇ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਣਗੇ। ਮੋਮਬੱਤੀ ਮਾਰਚ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਹਰਿੰਦਰਪਾਲ ਸਿੰਘ ਹੈਰੀ ਮਾਨ ਨਿਰਮਲ ਸਿੰਘ ਭੱਟੀਆਂ, ਬਲਿਹਾਰ ਸਿੰਘ, ਟਿੰਕਾ ਗਾਜਵਾਸੀਆ, ਵਿਜੈ ਅਗਰਵਾਲ, ਰੇਖਾ ਅਗਰਵਾਲ, ਸਵਰਨ ਮਠਾੜੂ , ਅਸ਼ਵਨੀ ਗੁਪਤਾ, ਅਮਰਜੀਤ ਘੱਗਾ, ਰਣਜੀਤ ਮਟੌਲੀ, ਅਵਤਾਰ ਨੰਨੜੇ, ਕੁਲਵੰਤ ਨਾਰੀਕੇ, ਪ੍ਰਿੰਸੀਪਲ ਅਮਰਜੀਤ ਕੌਰ, ਸਹਿਜਵੀਰ ਚੱਠਾ, ਗੋਲਡੀ ਧਬਲਾਨ, ਜੱਸੀ ਸਰਾਓ, ਰਾਜਕੁਮਾਰ ਡਕਾਲਾ, ਹਰਵਿੰਦਰ ਰਾਠੀਆ, ਪਰਮਜੀਤ ਚੌਹਾਨ, ਰਾਜਾ ਸਰਾਓ, ਜੱਸੀ ਸ਼ੇਰਮਾਜਰਾ, ਦੀਦਾਰ ਦੌਣਕਲਾਂ, ਗੁਰਪ੍ਰੀਤ ਪੀਏ, ਕੁਲਵਿੰਦਰ ਸੁੱਖੇਵਾਲ, ਨੈਬ ਭਾਨਰੀ, ਗੁਰਸੇਵਕ ਸਿੰਘ, ਰਤਨਜੀਤ ਜਾਹਲਾਂ, ਪਰਮਜੀਤ ਕੱਲਰਮਾਜਰੀ, ਰਾਜੇਸ਼ ਮੰਡੋਰਾ, ਜਗਰੂਪ ਹੈਪੀ, ਜਗਵਿੰਦਰ ਢੀਂਡਸਾ, ਚਰਨਜੀਤ ਕੌਰ, ਅਮਰੀਕ ਸਿੰਘ, ਭੁਪਿੰਦਰ ਕੌਰ, ਜੱਸੀ ਸ਼ੇਰਮਾਜਰਾ, ਸਹਿਜਵੀਰ ਚੱਠਾ, ਹਰਵਿੰਦਰ ਮਾਹਲ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਸਨ।

Advertisement

Advertisement
Advertisement
×