ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੰਡੀਗੜ੍ਹ ਖੋਹਣ ਦੀ ਸਾਜ਼ਿਸ਼ ਬਰਦਾਸ਼ਤ ਨਹੀਂ: ਗਾਂਧੀ

ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਚੰਡੀਗੜ੍ਹ ਨੂੰ ਆਰਟੀਕਲ 240 ਦੇ ਘੇਰੇ ਵਿੱਚ ਲਿਆਉਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਆਪਣੇ ਰਾਜਧਾਨੀ ਸ਼ਹਿਰ ‘ਤੇ ਇਤਿਹਾਸਕ, ਜਜ਼ਬਾਤੀ ਅਤੇ...
Advertisement

ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਚੰਡੀਗੜ੍ਹ ਨੂੰ ਆਰਟੀਕਲ 240 ਦੇ ਘੇਰੇ ਵਿੱਚ ਲਿਆਉਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਆਪਣੇ ਰਾਜਧਾਨੀ ਸ਼ਹਿਰ ‘ਤੇ ਇਤਿਹਾਸਕ, ਜਜ਼ਬਾਤੀ ਅਤੇ ਸੰਵਿਧਾਨਕ ਹੱਕਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਉਪ-ਰਾਜਪਾਲ ਦੀ ਨਿਯੁਕਤੀ ਨਾਲ ਪੰਜਾਬ ਦਾ ਦਾਅ ਕਮਜ਼ੋਰ ਹੋਵੇਗਾ ਅਤੇ ਚੰਡੀਗੜ੍ਹ ਨੂੰ ਇੱਕ ਸਥਾਈ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦੀ ਰਾਹ ਸਮਾਰਟ ਹੋਵੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਸਾਜ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਗਾਂਧੀ ਨੇ ਰਾਜਨੀਤਿਕ ਪਾਰਟੀਆਂ, ਸਿਵਲ ਸਮਾਜ ਅਤੇ ਪੰਜਾਬ ਦੇ ਲੋਕਾਂ ਨੂੰ ਇਕੱਠੇ ਹੋਣ ਅਪੀਲ ਕੀਤੀ|

Advertisement
Advertisement
Show comments