ਘਨੌਰ (ਪੱਤਰ ਪ੍ਰੇਰਕ) ਇੱਥੋਂ ਦੀ ਅਨਾਜ ਮੰਡੀ ਵਿੱਚ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਐੱਸਡੀਐੱਮ ਖੁਸ਼ਦਿਲ ਸਿੰਘ ਸੰਧੂ, ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਬਲਜੀਤ ਸਿੰਘ ਗਿੱਲ, ਨਗਰ ਪੰਚਾਇਤ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਗੁਰਦੀਪ ਸਿੰਘ ਉਂਟਸਰ ਆਦਿ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਘਨੌਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰੰਬਧ ਮੁਕਮੰਲ ਹਨ। ਮੰਡੀ ’ਚ ਕਿਸਾਨਾਂ, ਆੜ੍ਹਤੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਕਾਲੇ ਕਾਨੂੰਨ ਵੀ ਵਾਪਸ ਲੈਣ ਮੋਦੀ: ਈਲਵਾਲ
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ) ਆਮ ਆਦਮੀ ਪਾਰਟੀ ਦੇ ਬੁੱਧਜੀਵੀ ਵਿੰਗ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ ਸਿੰਘ ਈਲਵਾਲ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝੋਨੇ ਦੀ ਖਰੀਦ ਸਬੰਧੀ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਹੈ, ਉਸੇ ਤਰ੍ਹਾਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵੀ ਵਾਪਸ ਲੈਣ ਦਾ ਜ਼ਿਗਰਾ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਕਰੀਬ ਇਕ ਸਾਲ ਤੋਂ ਦਿਲੀ ਦੀਆਂ ਬਰੂਹਾਂ ’ਤੇ ਕੜਾਕੇ ਦੀ ਸਰਦੀ ਤੇ ਸਾੜੇ ਦੀ ਗਰਮੀ ਹਹਿ ਰਹੇ ਹਨ, ਸੈਂਕੜੇ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਮੋਦੀ ਤੇ ਉਨ੍ਹਾਂ ਦੀ ਟੀਮ ਦੇ ਕੰਨੀ ਜੂੰਅ ਨਹੀਂ ਸਰਕ ਰਹੀ। ਉਹਾਂ ਕਿਹਾ ਕਿ ਹੁਣ ਪ੍ਰਧਾਨ ਮੰਤਰੀ ਨੂੰ ਆਪਣਾ ਹਠ ਤਿਆਗ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।