DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Contract Employees Protest: ਮੁੱਖ ਮੰਤਰੀ ਤੇ ਚੀਮਾ ਦਾ ਪੁਤਲਾ ਫੂਕਿਆ

ਵਿੱਤ ਮੰਤਰੀ ਵੱਲੋਂ ਮੀਟਿੰਗ ਰੱਦ ਕਰਨ ’ਤੇ ਠੇਕਾ ਮੁਲਾਜ਼ਮ ਰੋਹ ਵਿੱਚ ਆਏ; ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਦਿੜ੍ਹਬਾ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਠੇਕਾ ਮੁਲਾਜ਼ਮ।
Advertisement

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਵਿੱਚ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਰੈਲੀ ਕੀਤੀ ਗਈ। ਇਸ ਦੀ ਅਗਵਾਈ ਮੋਰਚੇ ਦੇ ਸੂਬਾ ਆਗੂ ਸ਼ੇਰ ਸਿੰਘ ਲੌਂਗੋਵਾਲ, ਰਮਨਦੀਪ ਸਿੰਘ ਮਾਨਸਾ, ਜਸਵੀਰ ਸਿੰਘ ਜੱਸੀ ਅਤੇ ਜਗਦੀਪ ਸਿੰਘ ਖੰਨਾ ਵੱਲੋਂ ਕੀਤੀ ਗਈ । ਇਸ ਮੌਕੇ ਦਿੜ੍ਹਬਾ ਚੌਕ ਦੇ ਪੁਲ ਥੱਲੇ ਕੌਹਰੀਆਂ ਰੋਡ ਤੇ ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੂਬਾ ਆਗੂ ਸ਼ੇਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਲਾਰੇ ਲਗਾਉਂਦਿਆਂ ਸਾਢੇ ਚਾਰ ਸਾਲ ਦਾ ਸਮਾਂ ਬੀਤ ਚੁੱਕਿਆ ਹੈ ਪਰ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵੱਲੋਂ ਲਿਖਤੀ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿੱਚ ਲਿਖਤੀ ਮੀਟਿੰਗ ਦੇਣ ਦੇ ਬਾਵਜੂਦ ਫਿਰ ਤੋਂ ਰੱਦ ਕਰ ਦਿੱਤੀ ਹੈ। ਇਸ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਸਬ ਕਮੇਟੀ ਵੱਲੋਂ 4 ਜੂਨ ਦੀ ਮੀਟਿੰਗ ਵਿੱਚ ਜੇ ਮੰਗਾਂ ਦਾ ਪੱਕਾ ਹੱਲ ਨਹੀਂ ਕੀਤਾ ਜਾਂਦਾ ਤਾਂ ਠੇਕਾ ਮੁਲਾਜ਼ਮਾਂ ਵੱਲੋਂ ਵਿਉਂਤਬੰਦੀ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Advertisement
Advertisement
×