DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Contract Employees Protest: ਸੰਘਰਸ਼ ਮੋਰਚੇ ਦਾ ਧਰਨਾ ਜਾਰੀ

ਿੱਤ ਮੰਤਰੀ ਦੇ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ

  • fb
  • twitter
  • whatsapp
  • whatsapp
featured-img featured-img
ਦਿੜ੍ਹਬਾ ਵਿੱਚ ਪਰਿਵਾਰਾਂ ਸਣੇ ਧਰਨੇ ’ਤੇ ਬੈਠੇ ਠੇਕਾ ਮੁਲਾਜ਼ਮ ਸੰਘਰਸ ਮੋਰਚੇ ਦੇ ਮੈਂਬਰ।
Advertisement

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਇਨਲਿਸਟਮੈਂਟ, ਆਊਟਸੋਰਸ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਅਣਮਿੱਥੇ ਸਮੇਂ ਲਈ ਧਰਨਾ ਅੱਜ ਵੀ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਜਾਰੀ ਰਿਹਾ। ਇਸ ਮੌਕੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੋਰਚੇ ਨਾਲ ਸਬੰਧਤ ਆਗੂਆਂ ਅਤੇ ਮੁਲਾਜ਼ਮਾਂ ਵੱਲੋਂ ਦਿੜ੍ਹਬਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਝੰਡਾ ਮਾਰਚ ਕਰ ਕੇ ਲੋਕਾਂ ਨੂੰ ਸੰਘਰਸ਼ ਦੇ ਮਕਸਦ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਰਮਨਦੀਪ ਸਿੰਘ, ਹਰਜਿੰਦਰ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ ਧੂਰੀ, ਜਸਵੀਰ ਸਿੰਘ ਅਤੇ ਮਹੇਸ਼ ਕਾਲੀਆ ਨੇ ਦੱਸਿਆ ਕਿ ਜੇ ਸਰਕਾਰ ਸੱਚਮੁਚ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਚਾਹੁੰਦੀ ਹੈ ਤਾਂ ਵਿਧਾਨ ਸਭਾ ਦਾ ਸੈਸ਼ਨ ਤੁਰੰਤ ਬੁਲਾ ਕੇ ਕਾਨੂੰਨ ਪਾਸ ਕਰ ਸਕਦੀ ਹੈ, ਮਗਰੋਂ ਰਾਜਪਾਲ ਦੀ ਮਨਜ਼ੂਰੀ ਨਾਲ ਹਫ਼ਤੇ ਵਿੱਚ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ , ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Advertisement
Advertisement
×