ਪੱਤਰ ਪ੍ਰੇਰਕ
ਪਟਿਆਲਾ, 15 ਫਰਵਰੀ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਠੇਕਾ ਅਧਾਰਿਤ ਵਰਕਰਾਂ ਵੱਲੋਂ ਅੱਜ ਹੈੱਡ ਆਫ਼ਿਸ ਪਟਿਆਲਾ ਵਿੱਚ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੇ ਮੁਖੀ (ਐੱਚ.ਓ.ਡੀ.), ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਸਮੇਤ ਹੋਰਨਾਂ ਅਧਿਕਾਰੀਆਂ ਖ਼ਿਲਾਫ਼ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਹਾਕਮ ਸਿੰਘ ਧਨੇਠਾ ਸਰਕਲ ਪ੍ਰਧਾਨ ਗੁਰਚਰਨ ਸਿੰਘ ਜ਼ਿਲ੍ਹਾ ਪ੍ਰਧਾਨ ਜੀਤ ਸਿੰਘ ਬਠੋਈ ਨੇ ਕਿਹਾ ਕਿ ਮੰਗਾਂ ਦਾ ਹੱਲ ਮੁਕੰਮਲ ਤੌਰ ‘ਤੇ ਨਾ ਹੋਣ ਦੇ ਕਾਰਨ ਦੇ ਖ਼ਿਲਾਫ਼ ਅੱਜ ਜਥੇਬੰਦੀ ਵੱਲੋਂ ਜਸਸ ਵਿਭਾਗ ਦੇ ਮੁਖੀ, ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਅਤੇ ਹੋਰਨਾਂ ਉੱਚ ਅਧਿਕਾਰੀਆਂ ਦੇ ਖ਼ਿਲਾਫ਼ ਜਸਸ ਵਿਭਾਗ ਦੇ ਹੈੱਡ ਆਫ਼ਿਸ ਪਟਿਆਲੇ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ ਹੈ ਉੱਥੇ ਹੀ ਇਸ ਦੇ ਨਾਲ ਪੂਰੇ ਪੰਜਾਬ ਵਿਚ ‘ਤੇ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ।