DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Contractual Employees ਵੱਲੋਂ ਸਰਕਾਰ ਤੇ ਵਿੱਤ ਮੰਤਰੀ ਖ਼ਿਲਾਫ਼ ਮੁਜ਼ਾਹਰਾ

ਵਿੱਤ ਮੰਤਰੀ ਅਤੇ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਦਿੜ੍ਹਬਾ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।
Advertisement

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੜ੍ਹਬਾ ਦੀ ਦਾਣਾ ਮੰਡੀ ਵਿੱਚ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਲਾਰਿਆਂ ਖ਼ਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਬਾਜ਼ਾਰ ਵਿੱਚੋਂ ਮਾਰਚ ਕੱਢ ਕੇ ਅਣਮਿਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਹੁਣ ਤੱਕ 34-35 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਕੋਈ ਸਥਾਈ ਹੱਲ ਨਹੀਂ ਕੀਤਾ ਗਿਆ ਅਤੇ ਨਾ ਹੀ ਠੇਕਾ ਮੁਲਾਜ਼ਮਾਂ ਲਈ ਪੱਕੀ ਨੀਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਲਾਸਰ ਸਿੰਘ ਧੂਰੀ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਅਦਾਰਿਆਂ ਵਿੱਚ ਠੇਕੇਦਾਰੀ ਸਿਸਟਮ ਰਾਹੀਂ ਕੰਮ ਕਰ ਰਹੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਜੇ 2 ਜੂਨ ਦੀ ਮੀਟਿੰਗ ਵਿੱਚ ਸਰਕਾਰ ਪੱਕੀ ਨੀਤੀ ਲੈ ਕੇ ਨਹੀਂ ਆਉਂਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਪਰਿਵਾਰਾਂ ਸਣੇ ਸੜਕਾਂ ’ਤੇ ਉਤਰ ਕੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

ਆਗੂਆਂ ਨੇ ਦੱਸਿਆ ਕਿ ਇਸ ਸੰਘਰਸ਼ ਨੂੰ ਐੱਸ ਕੇ ਐੱਮ, ਬੀ ਕੇ ਯੂ ਉਗਰਾਹਾਂ, ਪੇਂਡੂ ਮਜ਼ਦੂਰ ਯੂਨੀਅਨ ਅਤੇ ਹੋਰ ਜਮਹੂਰੀ ਜਥੇਬੰਦੀਆਂ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਅਦਾਰਿਆਂ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਇਸ ਸੰਘਰਸ਼ ਦਾ ਸਾਥ ਦਿੱਤਾ ਜਾਵੇ।

Advertisement

Advertisement
Advertisement
×