ਪੱਤਰ ਪ੍ਰੇਰਕ
ਰਾਜਪੁਰਾ, 16 ਅਕਤੂਬਰ
ਥਾਣਾ ਸਦਰ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 500 ਗ੍ਰਾਮ ਅਫੀਮ ਸਣੇ ਕਾਬੂ ਕੀਤਾ ਹੈ। ਥਾਣਾ ਸਦਰ ਦੀ ਪੁਲੀਸ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਸਣੇ ਪੁਲੀਸ ਪਾਰਟੀ ਪਿੰਡ ਬਸੰਤਪੁਰਾ ਨੇੜੇ ਨਾਕਾਬੰਦੀ ਦੌਰਾਨ ਜਦੋਂ ਇੱਕ ਸ਼ੱਕੀ ਵਿਅਕਤੀ ਮਨਿੰਦਰ ਕੁਮਾਰ ਵਾਸੀ ਪਿੰਡ ਚੱਕਰਪੁਰੀ ਥਾਣਾ ਸਿਰੋਹੀ ਜ਼ਿਲ੍ਹਾ ਬਰੇਲੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਹੋਈ। ਨਸ਼ੀਲਾ ਪਦਾਰਥ ਬਰਾਮਦ ਹੋਣ ’ਤੇ ਪੁਲੀਸ ਨੇ ਉਸ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।