ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਕਾਰੀ ਬਿਕਰਮ ਕਾਲਜ ਆਫ ਕਾਮਰਸ ’ਚ ਕਨਵੋਕੇਸ਼ਨ

ਡੀਸੀ ਨੇ 302 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ; ਰਾਸ਼ਟਰ ਨਿਰਮਾਣ ’ਚ ਯੋਗਦਾਨ ਪਾਉਣ ਲਈ ਪ੍ਰੇਰਿਆ
ਵਿਦਿਆਰਥੀਆਂ ਨੂੰ ਡਿਗਰੀਆਂ ਦਿੰਦੇ ਹੋਏ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ।
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 2 ਅਪਰੈਲ

Advertisement

ਇੱਥੋਂ ਦੇ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿੱਚ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਅਗਵਾਈ ਹੇਠ ਸੈਸ਼ਨ 2023-24 ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਲਈ ਕਨਵੋਕੇਸ਼ਨ-2025 ਕਰਵਾਈ ਗਈ। ਇਸ ਦੌਰਾਨ ਗ੍ਰੈਜੂਏਸ਼ਨ ਦੇ 269 ਅਤੇ ਪੋਸਟ ਗ੍ਰੈਜੂਏਸ਼ਨ ਦੇ 33 ਵਿਦਿਆਰਥੀਆਂ ਸਮੇਤ 302 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਡਿਗਰੀਆਂ ਹਾਸਲ ਕਰਨ ਵਾਲਿਆਂ ’ਚ 83 ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਗਿਣਤੀ 219 ਰਹੀ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਰਜਿਸਟਰਾਰ (ਘਰੇਲੂ ਪ੍ਰੀਖਿਆਵਾਂ) ਡਾ. ਜਸਪ੍ਰੀਤ ਕੌਰ ਵੱਲੋਂ ਸਮਾਰੋਹ ਦਾ ਆਗਾਜ਼ ਸ਼ਮ੍ਹਾ ਰੌਸ਼ਨ ਕਰਨ ਦੀ ਰਸਮ ਨਾਲ ਹੋਇਆ। ਪ੍ਰਿੰਸੀਪਲ ਨੇ ਕਾਲਜ ਦੀ ਰਿਪੋਰਟ ਪੇਸ਼ ਕਰਦਿਆਂ ਵਿਦਿਆਰਥੀਆਂ ਦੀ ਵਿਦਿਅਕ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਖੇਡਾਂ ਵਿੱਚ ਹਾਸਲ ਕੀਤੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਵਜੋਂ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਉਚੇਰੀ ਸਿੱਖਿਆ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਹਰ ਚੁਣੌਤੀ ਨੂੰ ਵਿਸ਼ਵਾਸ ਅਤੇ ਦ੍ਰਿੜਤਾ ਨਾਲ ਸਵੀਕਾਰ ਕਰਨ ਦੀ ਪ੍ਰੇਰਣਾ ਦਿੱਤੀ। ਪ੍ਰਿੰਸੀਪਲ ਕੁਸੁਮ ਲਤਾ ਨੇ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਹਾਸਲ ਕਰਨ ਤੱਕ ਹੀ ਸੀਮਤ ਨਹੀਂ ਰਹਿੰਦੀ, ਬਲਕਿ ਇਹ ਜੀਵਨ ਭਰ ਜਾਰੀ ਰਹਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਤਬਦੀਲੀ ਦੀ ਅਗਵਾਈ ਕਰਨ ਵਾਲੇ ਬਣਨ ਲਈ ਉਤਸ਼ਾਹਿਤ ਕੀਤਾ। ਸਮਾਰੋਹ ਦੀ ਸਮਾਪਤੀ ਰਜਿਸਟਰਾਰ (ਘਰੇਲੂ ਪ੍ਰੀਖਿਆਵਾਂ) ਡਾ. ਜਸਪ੍ਰੀਤ ਕੌਰ ਦੇ ਧੰਨਵਾਦੀ ਭਾਸ਼ਣ ਨਾਲ ਹੋਈ।

ਇਸ ਮੌਕੇ ਡਾ. ਰੇਖਾ ਰਾਣੀ, ਡਾ. ਰੀਤੂ ਕਪੂਰ, ਡਾ. ਪਰਮਜੀਤ ਸਿੰਘ ਅਤੇ ਬਿਕਰਮ ਕਾਲਜ ਦੇ ਸਮੁੱਚੇ ਸਟਾਫ਼ ਨੇ ਸਹਿਯੋਗ ਕੀਤਾ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਸੇਵਾਮੁਕਤ ਪ੍ਰੋਫ਼ੈਸਰ, ਐਲੂਮਨੀ ਮੈਂਬਰ, ਪੀ.ਟੀ.ਏ. ਪ੍ਰਤਿਨਿਧੀ, ਐਚਈਆਈਐਸ ਗਵਰਨਿੰਗ ਬਾਡੀ ਦੇ ਮੈਂਬਰ ਅਤੇ ਹੋਰ ਵੱਖ-ਵੱਖ ਖੇਤਰਾਂ ਦੀਆਂ ਪ੍ਰਸਿੱਧ ਸ਼ਖਸੀਅਤਾਂ ਨੇ ਵੀ ਸ਼ਿਰਕਤ ਕੀਤੀ।

Advertisement