ਪੱਤਰ ਪ੍ਰੇਰਕ
ਘਨੌਰ, 5 ਮਾਰਚ
ਉਚੇਰੀ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਨੂੰ ਨੌਕਰੀ ਦੀ ਝਾਕ ਛੱਡ ਕੇ ਸਵੈ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਚਾਹੀਦੇ ਹਨ ਤਾਂ ਜੋ ਉਹ ਕਿਸੇ ’ਤੇ ਨਿਰਭਰ ਨਾ ਹੋ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਿਮਾਚਲ ਪ੍ਰਦੇਸ਼ ਦੇ ਗਵਰਨਰ ਰਾਜਿੰਦਰ ਵਿਸ਼ਵਾਨਾਥ ਅਰਲੇਕਰ ਨੇ ਆਰੀਅਨਜ਼ ਗਰੁੱਪ ਆਫ ਕਾਲਜਿਸ ਨੇਪਰਾਂ ਵਿੱਚ 10ਵੀਂ ਕਾਨਵੋਕੇਸ਼ਨ ਦੌਰਾਨ ਕਾਲਜ ਦੇ ਇੰਜਨੀਅਰਿੰਗ, ਲਾਅ ਮੈਨੇਜਮੈਂਟ, ਬੀ.ਐੱਡ, ਐਗਰੀਕਲਚਰ, ਬੀ.ਸੀ.ਏ ਅਤੇ ਬੀ.ਬੀ.ਏ ਦੇ ਕਰੀਬ 300 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੁਦ ਫ਼ੈਸਲਾ ਕਰਨਾ ਹੋਵੇਗਾ ਕਿ ਉਹ ਇੱਕ ਨੌਕਰੀ ਪੇਸ਼ਾ ਬਣਨਾ ਚਾਹੁੰਦੇ ਹਨ ਜਾਂ ਨੌਕਰੀ ਪੈਦਾ ਕਰਨ ਵਾਲੇ। ਇਸ ਮੌਕੇ ਆਲ ਇੰਡੀਆ ਕੌਂਸਲ ਆਫ ਟੈਕਨੀਕਲ ਐਜੂਕੇਸ਼ਨ ਦੇ ਵਾਈਸ ਚੇਅਰਮੈਨ ਡਾ. ਐੱਮ.ਪੀ ਪੁੰਨੀਆ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਡਾ. ਬੂਟਾ ਸਿੰਘ, ਡਾ. ਸ਼ਾਹਿਦ ਇਕਬਾਲ ਚੌਧਰੀ, ਡਾ. ਅੰਸ਼ੂ ਕਟਾਰੀਆ, ਪ੍ਰੋ. ਬੀ.ਐੱਸ ਸਿੱਧੂ ਸਮੇਤ ਹੋਰਾਂ ਨੇ ਵਿਚਾਰ ਪ੍ਰਗਟ ਕੀਤੇ।