ਨਿੱਜੀ ਪੱਤਰ ਪ੍ਰੇਰਕ
ਸਮਾਣਾ, 6 ਅਕਤੂਬਰ
ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ ਵੱਲੋਂ 9 ਅਕਤੂਬਰ ਨੂੰ ਮੁਹਾਲੀ ਵਿੱਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਸਮਾਣਾ ਦੀਆਂ ਕੁੱਕ ਬੀਬੀਆਂ ਦੀ ਇਕੱਤਰਤਾ ਕੀਤੀ ਗਈ। ਇਕੱਠੀਆਂ ਹੋਈਆਂ ਮਿਡ-ਡੇਅ ਮੀਲ ਕੁੱਕ ਬੀਬੀਆਂ ਨੂੰ ਸੰਬੋਧਨ ਕਰਦਿਆਂ ਚਰਨਜੀਤ ਕੌਰ ਅਰਨੋਂ ਨੇ ਕਿਹਾ ਕਿ ਪੰਜਾਬ ਸਰਕਾਰ ਮਿਡ-ਡੇਅ ਮੀਲ ਕੁੱਕ ਬੀਬੀਆਂ ਨਾਲ ਤਨਖਾਹ ਦੁੱਗਣੀ ਕਰਨ ਦੇ ਵਾਅਦੇ ਨੂੰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਮਿਡ-ਡੇਅ ਮੀਲ ਕੁੱਕ ਬੀਬੀਆਂ ਨਾਲ ਹਰ ਪੈਨਲ ਮੀਟਿੰਗ ’ਚ ਸਿੱਖਿਆ ਮੰਤਰੀ ਪੰਜਾਬ, ਸਿੱਖਿਆ ਸਕੱਤਰ ਪੰਜਾਬ ਨੇ ਦੁੱਗਣੀ ਤਨਖਾਹ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਕੀਤੀ। ਜੋ ਅੱਜ ਤੱਕ ਜਾਰੀ ਨਹੀਂ ਹੋਇਆ।