ਪੁਲੀਸ ਤੇ ਪਬਲਿਕ ਦਾ ਤਾਲਮੇਲ ਜ਼ਰੂਰੀ ਕਰਾਰ
ਸੰਪਰਕ ਮੁਹਿੰਮ ਤਹਿਤ ਜ਼ਿਲ੍ਹਾ ਪੁਲੀਸ ਮਾਲੇਰਕੋਟਲਾ ਵੱਲੋਂ ਪਿੰਡ ਝੁਨੇਰ ਦੇ ਗੁਰਦੁਆਰਾ ਬੇਰੀ ਸਾਹਿਬ ਵਿੱਚ ਲੋਕਾਂ ਦੇ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐੱਸ ਐੱਸ ਪੀ ਗਗਨਅਜੀਤ ਸਿੰਘ, ਐੱਸ ਪੀ ਸਤਪਾਲ ਸ਼ਰਮਾ, ਡੀ ਐੱਸ ਪੀ ਯਾਦਵਿੰਦਰ ਸਿੰਘ, ਇੰਸਪੈਕਟਰ ਮਨਜੀਤ ਕੌਰ ਮਹਿਲਾ...
Advertisement
ਸੰਪਰਕ ਮੁਹਿੰਮ ਤਹਿਤ ਜ਼ਿਲ੍ਹਾ ਪੁਲੀਸ ਮਾਲੇਰਕੋਟਲਾ ਵੱਲੋਂ ਪਿੰਡ ਝੁਨੇਰ ਦੇ ਗੁਰਦੁਆਰਾ ਬੇਰੀ ਸਾਹਿਬ ਵਿੱਚ ਲੋਕਾਂ ਦੇ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐੱਸ ਐੱਸ ਪੀ ਗਗਨਅਜੀਤ ਸਿੰਘ, ਐੱਸ ਪੀ ਸਤਪਾਲ ਸ਼ਰਮਾ, ਡੀ ਐੱਸ ਪੀ ਯਾਦਵਿੰਦਰ ਸਿੰਘ, ਇੰਸਪੈਕਟਰ ਮਨਜੀਤ ਕੌਰ ਮਹਿਲਾ ਸੈੱਲ, ਐੱਸ ਐੱਚ ਓ ਤਰਸੇਮ ਚੰਦ ਵੀ ਹਾਜ਼ਰ ਸਨ। ਐੱਸ ਐੱਸ ਪੀ ਗਗਨਜੀਤ ਸਿੰਘ ਉਲੰਪੀਅਨ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਪੁਲੀਸ ਅਤੇ ਪਬਲਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਲੋਕ ਪੁਲੀਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਅਤੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ ਦੇ ਆਦੀ ਹਨ ਅਤੇ ਨਸ਼ੇ ਤਿਆਗਣਾ ਚਾਹੁੰਦੇ ਹਨ, ਪੁਲੀਸ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ। ਇਸ ਮੌਕੇ ਹਰਪ੍ਰੀਤ ਸਿੰਘ, ਸਪਿੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ ਝੁਨੇਰ, ਸਾਬਕਾ ਸਰਪੰਚ ਨਿਰਮਲ ਸਿੰਘ ਹਾਜ਼ਰ ਸਨ।
Advertisement
Advertisement
×

