ਪੱਤਰ ਪ੍ਰੇਰਕ
ਰਾਜਪੁਰਾ, 31 ਮਈ
ਐਲ ਐਂਡ ਟੀ ਕੰਪਨੀ ਦੇ ਗੋਦਾਮ ਵਿੱਚੋਂ ਚੋਰ ਲੱਖਾਂ ਰੁਪਏ ਕੀਮਤ ਦਾ ਤਾਂਬਾ ਚੋਰੀ ਕਰਕੇ ਲੈ ਗਏ। ਥਾਣਾ ਸਿਟੀ ਦੀ ਪੁਲੀਸ ਨੇ ਦੱਸਿਆ ਕਿ ਐਲ ਐਂਡ ਟੀ ਕੰਪਨੀ ਦੇ ਮੈਨੇਜਰ ਨਿਰੰਜਣ ਦਾਸ ਵਾਸੀ ਉੜੀਸਾ ਹਾਲ ਆਬਾਦ ਰਾਜਪੁਰਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਲਾਰੈਂਸ ਐਡ ਟੁਬਰੋ ਕੰਪਨੀ ਵੱਲੋਂ ਰੇਲਵੇ ਲਾਈਨ ’ਤੇ ਕੰਮ ਕਰਨ ਦਾ ਠੇਕਾ ਲਿਆ ਹੋਇਆ ਹੈ ਜਿਸ ਦੀ ਵਰਤੋਂ ਵਿੱਚ ਆਉਣ ਵਾਲੇ ਇਲੈਕਟ੍ਰੋਨਿਕਸ ਦਾ ਸਾਮਾਨ ਰੱਖਣ ਲਈ ਕਿਰਾਏ ’ਤੇ ਲਏ ਸਟੋਰ ਵਿੱਚ ਪਈ ਲੱਖਾਂ ਰੁਪਏ ਕੀਮਤ ਦੀ 9 ਬੰਡਲ ਤਾਂਬੇ ਦੀ ਪੱਤੀ ਦੇ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।