ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 15 ਮਾਰਚ
ਦਿੱਲੀ ਵਿੱਚ ਚੱਲੇ ਲੰਬੇ ਕਿਸਾਨੀ ਘੋਲ ਨੂੰ ਸਮਾਪਤ ਕਰਨ ਮੌਕੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਹਾਲੇ ਤੱਕ ਪੂਰੇ ਨਾ ਕੀਤੇ ਜਾਣ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਦੇ ਵਿਚ ਹੋਈ ਇਕੱਤਰਤਾ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਮਨਮਰਜ਼ੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਮੁੜ ਤੋਂ ਆਰੰਭਿਆ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 21 ਮਾਰਚ ਨੂੰ ਡੀਸੀ ਦਫਤਰ ਅੱਗੇ ਦਿਤੇ ਜਾਣ ਵਾਲੇ ਧਰਨੇ ਵਿਚਪਹੁੰਚਣ। ਮੀਟਿੰਗ ਮੌਕੇ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਕਿਰਪਾਲ ਸਿੰਘ ਧੂਰੀ, ਦਰਸ਼ਨ ਸਿੰਘ ਚੰਗਾਲੀਵਾਲਾ, ਰਿੰਕੂ ਮੂਨਕ, ਹਰਬੰਸ ਸਿੰਘ ਲੱਡਾ, ਗੋਬਿੰਦਰ ਸਿੰਘ ਮੰਗਵਾਲ, ਅਜੈਬ ਸਿੰਘ ਲੱਖੇਵਾਲ, ਰਾਮ ਸਰਨ ਸਿੰਘ ਉਗਰਾਹਾਂ, ਦਰਸ਼ਨ ਸਿੰਘ ਸਾਦੀਹਰੀ, ਨਿਰਮਲ ਸਿੰਘ ਮਲੇਰਕੋਟਲਾ ਅਤੇ ਸ਼ੇਰ ਸਿੰਘ ਮਹੌਲੀ ਹਾਜ਼ਰ ਸਨ।