ਕਰੋਨਾ: ਰਾਜਿੰਦਰਾ ਹਸਪਤਾਲ ਵਿੱਚ 31 ਮੌਤਾਂ

ਜ਼ਿਲ੍ਹਾਂ ਪਟਿਆਲਾ ’ਚ 680 ਨਵੇਂ ਕੇਸ ਆਏ; ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 37287 ਹੋਈ

ਕਰੋਨਾ: ਰਾਜਿੰਦਰਾ ਹਸਪਤਾਲ ਵਿੱਚ 31 ਮੌਤਾਂ

ਪਟਿਆਲਾ ਸ਼ਹਿਰ ’ਚ ਕਰੋਨਾ ਸਬੰਧੀ ਸੈਂਪਲ ਲੈਂਦੀ ਹੋਏ ਸਿਹਤ ਵਿਭਾਗ ਦੇ ਮੁਲਾਜ਼ਮ।

ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਮਈ

ਪਿਛਲੇ ਚੌਵੀ ਘੰਟਿਆਂ ਦੌਰਾਨ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕਰੋਨਾ ਨੇ 31 ਹੋਰ ਮਰੀਜ਼ਾਂ ਦੀ ਜਾਨ ਲੈ ਲਈ। ਮ੍ਰਿਤਕਾਂ ਵਿਚੋਂ 11 ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਨ। ਉਂਜ ਪਟਿਆਲਾ ਜ਼ਿਲ੍ਹੇ ’ਚ ਅੱਜ ਕਰੋਨਾ ਨੇ 13 ਜਣਿਆ ਦੀ ਜਾਨ ਲਈ। ਇਸ ਤਰਾਂ ਕਰੋਨਾ ਕਾਲ ਦੌਰਾਨ ਹੁਣ ਤੱਕ ਜ਼ਿਲ੍ਹਾ ਪਟਿਆਲਾ ਵਿਚ 871 ਕਰੋਨਾ ਮਰੀਜਾਂ ਦੀ ਮੌਤ ਹੋ ਗਈ ਹੈ। ਉਧਰ ਪਟਿਆਲਾ ਦੇ ਸਿਵਲ ਸਰਜਨ ਡਾ ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਫਿਰ ਪਟਿਆਲਾ ਜ਼ਿਲ੍ਹੇ ਵਿਚ ਕਰੋਨਾ ਦੇ 680 ਨਵੇਂ ਕੇਸ ਸਾਹਮਣੇ ਆਏ ਹਨ।ਜ਼ਿਲ੍ਹੇ ਵਿਚ ਪਾਜੇਟਿਵ ਕੇਸਾਂ ਦੀ ਕੁੱਲ ਗਿਣਤੀ 37287 ਹੋ ਗਈ ਹੈ। ਜਿਨ੍ਹਾ ਵਿਚੋਂ ਕਰੋਨਾ ਦੇ 31969 ਪਾਜੇਟਿਵ ਮਰੀਜ ਠੀਕ ਵੀ ਹੋਏ ਹਨ। ਜ਼ਿਲ੍ਹਾ ਪਟਿਆਲਾ ਵਿਚ 4447 ਐਕਟਿਵ ਕੇਸ ਹਨ। ਦੂਜੇ ਬੰਨ੍ਹੇ ਜ਼ਿਲ੍ਹੇ ਅੰਦਰ ਅੱਜ ਪਾਜ਼ੇਟਿਵ ਆਏ ਕੇਸਾਂ ਵਿਚੋਂ 403 ਕੇਸ ਪਟਿਆਲਾ ਸ਼ਹਿਰ ਦੇ ਹਨ।

ਸੰਗਰੂਰ (ਗੁਰਦੀਪ ਸਿੰਘ ਲਾਲੀ): ਜ਼ਿਲ੍ਹਾ ਸੰਗਰੂਰ ਵਿਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹਾ ਸੰਗਰੂਰ ’ਚ ਪੰਜ ਔਰਤਾਂ ਸਣੇ 15 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋਈ ਹੈ। ਜ਼ਿਲ੍ਹੇ ’ਚ ਕੁੱਲ ਮੌਤਾਂ ਦੀ ਗਿਣਤੀ 428 ਹੋ ਚੁੱਕੀ ਹੈ। ਅੱਜ ਕਰੋਨਾ ਤੋਂ ਪੀੜਤ 296 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 1796 ਹੋ ਚੁੱਕੀ ਹੈ। ਉਧਰ 145 ਮਰੀਜ਼ ਕਰੋਨਾ ਨੂੰ ਹਰਾ ਕੇ ਤੰਦਰੁਸਤੀ ਪਾਉਣ ਵਿਚ ਸਫ਼ਲ ਹੋਏ ਹਨ।ਜ਼ਿਲ੍ਹਾ ਸਿਹਤ ਪ੍ਰਸ਼ਾਸ਼ਨ ਦੇ ਬੁਲਾਰੇ ਅਨੁਸਾਰ ਜ਼ਿਲ੍ਹੇ ’ਚ 15 ਕਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ 296 ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਅੱਜ 145 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਤੰਦਰੁਸਤੀ ਹਾਸਲ ਕੀਤੀ ਹੈ।

ਕਰੋਨਾ ਕੰਟਰੋਲ ਕਮੇਟੀ ਦੀ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ

ਪਟਿਆਲਾ (ਖੇਤਰੀ ਪ੍ਰਤੀਨਿਧ): ਪੰਜਾਬ ਸਰਕਾਰ ਵੱਲੋਂ ਬਣਾਈ ‘ਕੋਰੋਨਾ ਕੰਟਰੋਲ ਕਮੇਟੀ’ ਦੀ ਅੱਜ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਪਟਿਆਲਾ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਸੋਸ਼ਲ ਵੈਲਫੇਅਰ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਪੰਜਾਬ ਖਾਦੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਅਨਿਲ ਮਹਿਤਾ, ਸਾਬਕਾ ਚੇਅਰਮੈਨ ਮਹੰਤ ਹਰਵਿੰਦਰ ਖਨੌੜਾ, ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਊਟਸਰ ਅਤੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ ਨੇ ਅੱਜ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਨਰਿੰਦਰ ਪਾਲ ਲਾਲੀ ਨਾਲ ਕਈ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ। ਕਮੇਟੀ ਨੇ ਕੁਝ ਕੈਮਿਸਟਾਂ ਵੱਲੋਂ ਇਸ ਮਹਾਂਮਾਰੀ ਦੌਰਾਨ ਦਵਾਈਆਂ, ਆਕਸੀਜ਼ਨ ਅਤੇ ਕਰੋਨਾ ਨੂੰ ਰੋਕਣ ਲਈ ਉਪਯੋਗ ਹੋਣ ਵਾਲੀਆਂ ਸਰਜੀਕਲ ਵਸਤੂਆਂ ਦੇ ਰੇਟ ਕਥਿਤ ਰੂਪ ਵਿਚ ਵੱਧ ਚਾਰਜ ਕਰਨ ਸਮੇਤ ਕਾਲਾਬਾਜ਼ਾਰੀ ਕਰਨ ਦਾ ਮਾਮਲਾ ਵੀ ਉਠਾਇਆ।ਨਰਿੰਦਰ ਲਾਲੀ ਨੇ ਐਸੋਸੀਏਸ਼ਨ ਵੱਲੋਂ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All