ਕਰੋਨਾ: ਪਟਿਆਲਾ ਜ਼ਿਲ੍ਹੇ ਵਿੱਚ 5 ਹੋਰ ਮੌਤਾਂ

ਕਰੋਨਾ: ਪਟਿਆਲਾ ਜ਼ਿਲ੍ਹੇ ਵਿੱਚ 5 ਹੋਰ ਮੌਤਾਂ

ਖੇਤਰੀ ਪ੍ਰਤੀਨਿਧ
ਪਟਿਆਲਾ, 25 ਜਨਵਰੀ

ਜ਼ਿਲ੍ਹੇ ਵਿੱਚ ਅੱਜ 5 ਵਿਅਕਤੀਆਂ ਦੀ ਕਰੋਨਾਵਾਇਰਸ ਕਾਰਨ ਮੌਤ ਹੋ ਗਈ। ਜ਼ਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚੋਂ ਪ੍ਰਾਪਤ 2692 ਰਿਪੋਰਟਾਂ ਵਿੱਚੋਂ 193 ਕੇਸ ਪਾਜ਼ੇਟਿਵ ਪਾਏ ਗਏ। ਇਨ੍ਹਾਂ ਵਿੱਚੋਂ 93 ਕੇਸ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ ਜਦਕਿ ਬਾਕੀਆਂ ਵਿੱਚੋਂ ਨਾਭਾ 12, ਸਮਾਣਾ 6, ਰਾਜਪੁਰਾ 25, ਬਲਾਕ ਭਾਦਸੋਂ 16, ਬਲਾਕ ਕੌਲੀ 16, ਬਲਾਕ ਹਰਪਾਲਪੁਰ ਤੋਂ 6, ਬਲਾਕ ਕਾਲੋਮਾਜਰਾ ਤੋਂ 8, ਦੁਧਨਸਾਧਾਂ ਤੋਂ 5 ਅਤੇ ਬਲਾਕ ਸ਼ੁਤਰਾਣਾ ਤੋਂ 4 ਕੋਵਿਡ ਕੇਸ ਪਾਏ ਗਏ ਹਨ।

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ’ਚ ਕਰੋਨਾ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 82 ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। 126 ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ। ਜ਼ਿਲ੍ਹੇ ਵਿਚ ਕਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 498 ਹੈ। ਸਿਹਤ ਵਿਭਾਗ ਦੇ ਬੁਲਾਰੇ ਅਨੁਸਾਰ ਅੱਜ ਇੱਕ ਕਰੋਨਾ ਮਰੀਜ਼ ਦੀ ਮੌਤ ਹੋਈ ਹੈ। ਬਲਾਕ ਲੌਂਗੋਵਾਲ ਦਾ ਵਸਨੀਕ 55 ਸਾਲਾ ਵਿਅਕਤੀ ਕਰੋਨਾ ਪੀੜਤ ਹੋਣ ਕਾਰਨ ਸਿਵਲ ਹਸਪਤਾਲ ਸੰਗਰੂਰ ਦਾਖਲ ਸੀ ਜਿਥੇ ਉਸ ਦੀ ਮੌਤ ਹੋ ਗਈ। ਅੱਜ 82 ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਿਸ ਵਿੱਚ ਬਲਾਕ ਸੰਗਰੂਰ ਦੇ 33 ਮਰੀਜ਼, ਬਲਾਕ ਧੂਰੀ ਦੇ 2 ਮਰੀਜ਼, ਬਲਾਕ ਕੌਹਰੀਆਂ ਦੇ 3 ਮਰੀਜ਼, ਬਲਾਕ ਭਵਾਨੀਗੜ੍ਹ ਦੇ 5 ਮਰੀਜ਼, ਬਲਾਕ ਲੌਂਗੋਵਾਲ ਦੇ 17 ਮਰੀਜ਼, ਬਲਾਕ ਮੂਨਕ ਦੇ 9 ਮਰੀਜ਼, ਬਲਾਕ ਸੁਨਾਮ ਦੇ 5 ਮਰੀਜ਼, ਬਲਾਕ ਸ਼ੇਰਪੁਰ ਦੇ 6 ਮਰੀਜ਼ ਅਤੇ ਬਲਾਕ ਅਮਰਗੜ੍ਹ ਦੇ 2 ਮਰੀਜ਼ ਸ਼ਾਮਲ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All