ਪਟਿਆਲਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕੋਵਿਡ-19 ਕਾਰਨ ਆਪਣੀ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਸਤਾਵੇਜ਼/ਦਰਖਾਸਤ ਐਸ.ਡੀ.ਐਮ. ਦਫ਼ਤਰਾਂ ਵਿੱਚ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਿਸੇ ਵੀ ਤਰ੍ਹਾਂ ਦੀ ਤਰੁੱਟੀ ਦੇ ਹੱਲ ਲਈ ਜ਼ਿਲ੍ਹੇ ’ਚ ਸ਼ਿਕਾਇਤ ਨਿਵਾਰਨ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀ ਦਰਖਾਸਤ ਸਬੰਧਤ ਐੱਸ.ਡੀ.ਐੱਮ. ਦਫ਼ਤਰ ਵਿੱਚ ਦੇ ਸਕਦੇ ਹਨ। -ਖੇਤਰੀ ਪ੍ਰਤੀਨਿਧ