ਪੱਤਰ ਪ੍ਰੇਰਕ
ਪਾਤੜਾਂ, 14 ਸਤੰਬਰ
ਕਰੋਨਾਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਦੇ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਢਾਬੀ ਗੁਜਰਾਂ ਵਿੱਚ ਕੈਂਪ ਲਾਇਆ ਗਿਆ। ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਦੇ ਐੱਸਐੱਮਓ ਡਾਕਟਰ ਦਰਸ਼ਨ ਕੁਮਾਰ ਦੀ ਅਗਵਾਈ ਵਿੱਚ ਸੈਂਪਲ ਲਏ । ਡਾਕਟਰ ਕਸ਼ਮੀਰ ਸਿੰਘ ਨੇ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਉਕਤ ਕੈਂਪ ਦੌਰਾਨ 85 ਸੈਂਪਲ ਲਏ ਹਨ। ਇਸੇ ਦੌਰਾਨ ਉਨ੍ਹਾਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਤਫ਼ਸੀਲ ’ਚ ਜਾਣਕਾਰੀ ਦਿੱਤੀ ਅਤੇ ਕਰੋਨਾ ਟੈਸਟ ਕਰਵਾਉਣ ਤੋਂ ਨਾ ਡਰਨ ਦੀ ਅਪੀਲ ਕੀਤੀ। ਇਸ ਮੌਕੇ ਸੁਰਜੀਤ ਸਿੰਘ, ਸ਼ਮਸ਼ੇਰ ਸਿੰਘ, ਗੁਰਮੇਲ ਸਿੰਘ, ਅਮਨ ਕੌਰ ਅਤੇ ਆਸ਼ਾ ਵਰਕਰ ਹਾਜ਼ਰ ਸਨ।