ਕਰੋਨਾ: ਪਟਿਆਲਾ ਜ਼ਿਲ੍ਹੇ ਵਿੱਚ ਪੰਜ ਮੌਤਾਂ; 359 ਕੇਸ ਪਾਜ਼ੇਟਿਵ : The Tribune India

ਕਰੋਨਾ: ਪਟਿਆਲਾ ਜ਼ਿਲ੍ਹੇ ਵਿੱਚ ਪੰਜ ਮੌਤਾਂ; 359 ਕੇਸ ਪਾਜ਼ੇਟਿਵ

ਕਰੋਨਾ: ਪਟਿਆਲਾ ਜ਼ਿਲ੍ਹੇ ਵਿੱਚ ਪੰਜ ਮੌਤਾਂ; 359 ਕੇਸ ਪਾਜ਼ੇਟਿਵ

ਪਟਿਆਲਾ ’ਚ ਟੀਕਾਕਰਨ ਕਰਦਾ ਹੋਇਆ ਸਿਹਤ ਅਮਲਾ

ਖੇਤਰੀ ਪ੍ਰਤੀਨਿਧ

ਪਟਿਆਲਾ, 22 ਜਨਵਰੀ

ਜ਼ਿਲ੍ਹੇ ’ਚ ਅੱਜ ਕਰੋਨਾ ਤੋਂ ਪੀੜਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਇੰਜ ਕਰੋਨਾ ਨਾਲ਼ ਹੋਈਆਂ ਮੌਤਾਂ ਦੀ ਕੁੱਲ ਗਿਣਤੀ 1416 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜ਼ਿਲੇ ਵਿੱਚ ਪ੍ਰਾਪਤ 3576 ਕੋਵਿਡ ਰਿਪੋਰਟਾਂ ਵਿੱਚੋਂ 359 ਕੇਸ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 159, ਨਾਭਾ 11, ਸਮਾਣਾ 13, ਰਾਜਪੁਰਾ 53, ਬਲਾਕ ਭਾਦਸੋਂ ਤੋਂ 23, ਬਲਾਕ ਹਰਪਾਲਪੁਰ ਤੋਂ 16, ਬਲਾਕ ਕਾਲੋਮਾਜਰਾ ਤੋਂ 20, ਦੁਧਨਸਾਧਾਂ ਤੋਂ 8 ਅਤੇ ਬਲਾਕ ਸ਼ੁਤਰਾਣਾ ਤੋਂ 34 ਕੇਸ ਪਾਏ ਗਏ ਹਨ।

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ’ਚ ਅੱਜ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋ ਗਈ ਜਦੋਂ ਕਿ 92 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਧਰ ਅੱਜ 190 ਮਰੀਜ਼ ਕਰੋਨਾ ਨੂੰ ਹਰਾਉਂਦਿਆਂ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 681 ਹੋ ਚੁੱਕੀ ਹੈ। ਕਰੋਨਾ ਦੀ ਪਹਿਲੀ ਲਹਿਰ ਤੋਂ ਲੈ ਕੇ ਹੁਣ ਤੱਕ ਜ਼ਿਲ੍ਹੇ ਵਿਚ ਕਰੋਨਾ ਨਾਲ 889 ਮੌਤਾਂ ਹੋ ਚੁੱਕੀਆਂ ਹਨ। ਸਿਹਤ ਵਿਭਾਗ ਦੇ ਬੁਲਾਰੇ ਅਨੁਸਾਰ ਅੱਜ 67 ਸਾਲਾ ਵਿਅਕਤੀ ਜੋ ਬਲਾਕ ਭਵਾਨੀਗੜ੍ਹ ਦਾ ਰਹਿਣ ਵਾਲਾ ਸੀ, ਕਰੋਨਾ ਪੀੜਤ ਹੋਣ ਕਾਰਨ ਸੋਹਾਣਾ ਹਸਪਤਾਲ ਮੁਹਾਲੀ ਦਾਖਲ ਸੀ ਜਿੱਥੇ ਉਸ ਦੀ ਮੌਤ ਹੋ ਗਈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

... ਕਾਗਦ ਪਰ ਮਿਟੈ ਨ ਮੰਸੁ।।

... ਕਾਗਦ ਪਰ ਮਿਟੈ ਨ ਮੰਸੁ।।

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਸ਼ਹਿਰ

View All