ਕਰੋਨਾ: ਪਟਿਆਲਾ ’ਚ ਚਾਰ ਤੇ ਸੰਗਰੂਰ ਵਿੱਚ ਦੋ ਮੌਤਾਂ

ਕਰੋਨਾ: ਪਟਿਆਲਾ ’ਚ ਚਾਰ ਤੇ ਸੰਗਰੂਰ ਵਿੱਚ ਦੋ ਮੌਤਾਂ

ਖੇਤਰੀ ਪ੍ਰਤੀਨਿਧ

ਪਟਿਆਲਾ, 21 ਜਨਵਰੀ

ਜ਼ਿਲ੍ਹੇ ’ਚ ਅੱਜ ਕਰੋਨਾ ਪੀੜਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਿਸ ਨਾਲ਼ ਕਰੋਨਾ ਨਾਲ਼ ਹੋਈਆਂ ਮੌਤਾਂ ਦੀ ਕੁੱਲ ਗਿਣਤੀ 1411 ਹੋ ਗਈ ਹੈ। ਉਧਰ ਅੱਜ ਜ਼ਿਲ੍ਹੇ ’ਚ 381 ਨਵੇਂ ਕੇਸ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਦਾ ਕਹਿਣਾ ਸੀ ਕਿ ਅੱਜ ਦੇ ਕੇਸ ਪਾ ਕੇ ਜ਼ਿਲ੍ਹੇ ’ਚ ਪਾਜ਼ੇਟਿਵ ਪਾਏ ਗਏ ਕੇਸਾਂ ਦੀ ਕੁੱਲ ਗਿਣਤੀ 60240 ਹੋ ਗਈ ਹੈ। 56,213 ਠੀਕ ਹੋ ਚੁੱਕੇ ਹਨ ਤੇ 2616 ਐਕਟਿਵ ਕੇਸ ਹਨ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਕਿਹਾ ਕਿ ਸਮਾਂ ਪੂਰਾ ਹੋਣ ਅਤੇ ਏਰੀਏ ਵਿੱਚੋਂ ਕੋਈ ਨਵਾਂ ਕੇਸ ਨਾ ਆਉਣ ’ਤੇ ਡੀ.ਐੱਮ.ਡਬਲਯੂ ਅਤੇ ਕਰਤਾਰਪੁਰ ਕਲੋਨੀ ਵਿੱਚ ਲੱਗੀ ਕੰਟੈਨਮੈਂਟ ਹਟਾ ਦਿੱਤੀ ਗਈ ਹੈ। ਅੱਜ 3104 ਸੈਂਪਲ ਲਏ ਗਏ ਹਨ।

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ’ਚ ਕਰੋਨਾ ਕਾਰਨ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 86 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ’ਚ ਅੱਜ 138 ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ। ਹੁਣ ਜ਼ਿਲ੍ਹੇ ਵਿੱਚ ਕਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 555 ਹੋ ਗਈ ਹੈ। ਸਿਹਤ ਵਿਭਾਗ ਦੇ ਬੁਲਾਰੇ ਅਨੁਸਾਰ ਅੱਜ ਕਰੋਨਾ ਪੀੜਤ ਦੋ ਮਰੀਜ਼ਾਂ ਦੀ ਮੌਤ ਹੋ ਗਈ ਜਿਨ੍ਹਾਂ ’ਚੋਂ 66 ਸਾਲਾ ਵਿਅਕਤੀ ਬਲਾਕ ਸ਼ੇਰਪੁਰ ਦਾ ਰਹਿਣ ਵਾਲਾ ਸੀ ਜੋ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਦਾਖਲ ਸੀ, ਜਿਸ ਦੀ ਮੌਤ ਹੋ ਗਈ। ਦੂਜਾ 48 ਸਾਲਾ ਵਿਅਕਤੀ ਬਲਾਕ ਕੌਹਰੀਆਂ ਦਾ ਰਹਿਣ ਵਾਲਾ ਸੀ ਜਿਸ ਦੀ ਡੀਐੱਮਸੀ ਲੁਧਿਆਣਾ ਵਿੱਚ ਜ਼ੇਰੇ ਇਲਾਜ ਮੌਤ ਹੋਈ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਕੋਵਿਡ ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪ ਵੀ ਜਾਰੀ ਹਨ। ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਵਲੋਂ ਲਗਾਤਾਰ ਕੋਵਿਡ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਹਰੇਕ ਬਾਲਗ ਨੂੰ ਜਿਥੇ ਵੋਟ ਬਣਾਉਣ, ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All