ਪਟਿਆਲਾ ਜ਼ਿਲ੍ਹੇ ਵਿੱਚ ਕਰੋਨਾ ਮਰੀਜ਼ ਦੀ ਮੌਤ

ਪਟਿਆਲਾ ਜ਼ਿਲ੍ਹੇ ਵਿੱਚ ਕਰੋਨਾ ਮਰੀਜ਼ ਦੀ ਮੌਤ

ਸਰਕਾਰੀ ਪਟਿਆਲਾ ਜ਼ਿਲ੍ਹੇ ’ਚ ਕੋਵਿਡ-19 ਦੇ ਸੈਂਪਲ ਲੈਂਦੀ ਹੋਈ ਸਿਹਤ ਵਿਭਾਗ ਦੀ ਟੀਮ।

ਸਰਬਜਤ ਸਿੰਘ ਭੰਗੂ
ਪਟਿਆਲਾ, 25 ਨਵੰਬਰ

ਪਟਿਆਲਾ ਜ਼ਿਲ੍ਹੇ ਵਿੱਚ ਕਰੋਨਾ ਨੇ ਅੱਜ ਇਕ ਹੋਰ ਜਾਨ ਲੈ ਲਈ। ਹੁਣ ਤੱਕ ਜ਼ਿਲ੍ਹੇ ’ਚ ਕਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 419 ਹੋ ਗਈ ਹੈ। ਪਟਿਆਲਾ ਦੇ ਐੱਸਐੱਸਟੀ ਨਗਰ ਦਾ ਰਹਿਣ ਵਾਲਾ ਇਹ ਮ੍ਰਿਤਕ 74 ਸਾਲਾਂ ਦਾ ਸੀ, ਜੋ ਪੁਰਾਣੀ ਸ਼ੂਗਰ ਅਤੇ ਹਾਈਪਰਟੈਂਸ਼ਨ ਦਾ ਮਰੀਜ਼ ਹੋਣ ਕਾਰਨ ਜ਼ੇਰੇ ਇਲਾਜ ਸੀ।ਇਸੇ ਦੌਰਾਨ 110 ਹੋਰ ਪਾਜ਼ੇਟਿਵ ਕੇਸ ਆ ਗਏ ਹਨ। ਤਾਜ਼ਾ ਪਾਜ਼ੇਟਿਵ ਕੇਸਾਂ ਵਿੱਚੋਂ 80 ਕੇਸ ਪਟਿਆਲਾ ਸ਼ਹਿਰ ਨਾਲ਼ ਸਬੰਧਤ ਹਨ। ਜਦੋਂਕਿ ਨਾਭਾ ਤੋਂ 9, ਰਾਜਪੁਰਾ ਤੋਂ 7, ਸਮਾਣਾ ਤੋਂ 3, ਬਲਾਕ ਸ਼ੁਤਰਾਣਾਂ ਤੋਂ 1, ਬਲਾਕ ਕੌਲੀ ਤੋਂ 3, ਬਲਾਕ ਕਾਲੋਮਾਜਰਾ ਤੋਂ 4 ਅਤੇ ਬਲਾਕ ਹਰਪਾਲਪੁਰ ਤੋਂ 3 ਕੇਸ ਰਿਪੋਰਟ ਹੋਏ ਹਨ। ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 13294 ਹੋ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All