ਖੇਤਰੀ ਪ੍ਰਤੀਨਿਧ
ਪਟਿਆਲਾ, 17 ਅਕਤੂਬਰ
ਪਟਿਆਲਾ ਜ਼ਿਲ੍ਹੇ ’ਚ ਐਤਵਾਰ ਨੂੰ ਲੱਗੇ ਕੈਂਪਾਂ ਵਿੱਚ 1536 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ ਕਰੀਬ 14 ਲੱਖ ਹੋ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਿਚੋਂ ਸੈਕਿੰਡ ਡੋਜ਼ ਲਗਵਾਉਣ ਵਾਲਿਆਂ ਦੀ ਗਿਣਤੀ 3 ਲੱਖ 75 ਹਜ਼ਾਰ 967 ਹੈ। ਉਧਰ ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਦਾ ਕਹਿਣਾ ਸੀ ਕਿ 18 ਅਕਤੂਬਰ ਨੂੰ 18 ਸਾਲ ਤੋਂ ਵੱਧ ਉਮਰ ਵਾਲ਼ਿਆਂ ਦੇ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉੂਨਿਟੀ ਸਿਹਤ ਕੇਂਦਰ ਮਾਡਲ ਟਾਊਨ, ਅਨੈਕਸੀ ਕਮਿਉੂਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉੂ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਪੁਲੀਸ ਲਾਈਨ ਹਸਪਤਾਲ, ਵੀਰ ਹਕੀਕਤ ਰਾਏ ਸਕੂਲ ਵਿਚ ਕੋਵਿਡ ਟੀਕਾਕਰਨ ਹੋਵੇਗਾ। ਉਧਰ ਕਰੋਨਾ ਸਬੰਧੀ ਜਿਲ੍ਹਾ ਨੋਡਲ ਅਫਸਰ ਅਤੇ ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸ 13 ਹੀ ਹਨ।