ਪੱਤਰ ਪ੍ਰੇਰਕ
ਰਾਜਪੁਰਾ, 24 ਮਈ
ਐੱਸਐੱਮਓ ਹਰਪਾਲਪੁਰ ਡਾ. ਰਵਿੰਦਰ ਸਿੰਘ ਰਿਸ਼ੀ ਦੀ ਅਗਵਾਈ ਵਿੱਚ ਹਰਪਾਲਪੁਰ ਦੇ ਮੰਜੀ ਸਾਹਿਬ ਗੁਰਦੁਆਰੇ ਵਿੱਚ ਕੋਵਿਡ-19 ਵੈਕਸੀਨੇਸ਼ਨ ਕੈਂਪ ਲਾਇਆ ਗਿਆ, ਜਿਸ ਵਿੱਚ 18 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਦੇ ਵੈਕਸੀਨ ਲਗਾਈ। ਇਸ ਦੌਰਾਨ 207 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਇਸ ਮੌਕੇ ਨੋਡਲ ਅਫਸਰ ਡਾ. ਨਿਪੁੰਨ ਗੁਪਤਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਪਿਛਲੇ 4-5 ਦਿਨਾਂ ਤੋਂ ਲਗਾਤਾਰ ਵੈਕਸੀਨੇਸ਼ਨ ਕੈਂਪ ਲਾਏ ਜਾ ਰਹੇ ਹਨ ਤੇ ਸਾਰੇ ਕੈਂਪ ਹੀ ਸਫਲ ਹੋ ਰਹੇ ਹਨ। ਇਸ ਦੌਰਾਨ ਬੀਈਈ ਜੁਪਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਹਰਪਾਲਪੁਰ ਦੀ ਟੀਮ ਵੱਲੋਂ ਪਿੰਡ-ਪਿੰਡ ਤੇ ਘਰ-ਘਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ’ਤੇ ਨਿੱਠ ਕੇ ਕੀਤੇ ਜਾ ਰਹੇ ਕੰਮ ਸਦਕਾ ਹੀ ਇਸ ਤਰ੍ਹਾਂ ਦੇ ਕੈਂਪਾਂ ਨੂੰ ਸਫਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀਐੱਚਸੀ ਹਰਪਾਲਪੁਰ ਵਿੱਚ ਇਸ ਤਰ੍ਹਾਂ ਦਾ ਵੈਕਸੀਨੇਸ਼ਨ ਕੈਂਪ ਰੋਜ਼ਾਨਾ ਲਾਇਆ ਜਾ ਰਿਹਾ ਹੈ ਤੇ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਾ. ਰਾਖੀ ਚਾਵਲਾ, ਏਐੱਨਐੱਮ ਸਵਰਨਜੀਤ ਕੌਰ, ਮਨਿੰਦਰਪਾਲ ਕੌਰ ਆਦਿ ਮੌਜੂਦ ਸਨ।
ਰਾਜਪੁਰਾ (ਪੱਤਰ ਪ੍ਰੇਰਕ): ਸਿਹਤ ਵਿਭਾਗ ਵੱਲੋਂ ਆਰੰਭੀ ਕੋਵਿਡ ਵੈਕਸੀਨੇਸ਼ਨ ਮੁਹਿੰਮ ਤਹਿਤ ਕੇਂਦਰੀ ਗੁਰਦੁਆਰਾ ਸਿੰਘ ਸਭਾ ਟਾਊਨ ਅਤੇ ਗੀਤਾ ਭਵਨ ਸ਼ਾਮ ਨਗਰ ਵਿਚ ਦੋ ਥਾਵਾਂ ’ਤੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਗਏ। ਇਨ੍ਹਾਂ ਵਿੱਚ 500 ਜਣਿਆਂ ਦਾ ਟੀਕਾਕਰਨ ਕੀਤਾ ਗਿਆ। ਇਸ ਮੌਕੇ ਪੁੱਜੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਹਾਮਾਰੀ ਤੋਂ ਬਚਾਅ ਲਈ ਵੈਕਸੀਨੇ ਹਰ ਇੱਕ ਵਿਅਕਤੀ ਲਈ ਜ਼ਰੂਰੀ ਹੈ।