ਕਰੋਨਾਵਾਇਰਸ: 35 ਸਾਲਾ ਵਿਅਕਤੀ ਤੇ ਸੱਤ ਸਾਲਾ ਬੱਚੀ ਪਾਜ਼ੇਟਿਵ

ਕਰੋਨਾਵਾਇਰਸ: 35 ਸਾਲਾ ਵਿਅਕਤੀ ਤੇ ਸੱਤ ਸਾਲਾ ਬੱਚੀ ਪਾਜ਼ੇਟਿਵ

ਅਸ਼ਵਨੀ ਗਰਗ
ਸਮਾਣਾ 3 ਜੂਨ

ਸਮਾਣਾ ਸ਼ਹਿਰ ਵਿੱਚ ਕਰੋਨਾਵਾਇਰਸ ਦਾ ਪਹਿਲਾ ਮਰੀਜ਼ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਦੇਰ ਸ਼ਾਮ ਬਮਨਾ ਪੱਤੀ ਵਾਸੀ ਗੁਰਮੁੱਖ ਸਿੰਘ (35) ਦੀ ਰਿਪੋਰਟ ਕਰੋਨਾਵਾਇਰਸ ਪਾਜ਼ੇਟਿਵ ਆਈ। ਉਪਰੰਤ ਦੇਰ ਰਾਤ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰ ਦਿੱਤਾ ਗਿਆ। ਐੱਸਐੱਮਓ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਗੁਰਮੁੱਖ ਸਿੰਘ ਸਿਵਲ ਹਸਪਤਾਲ ਸਮਾਣਾ ਵਿਚ ਨਸ਼ਾ ਛਡਾਊ ਕੇਂਦਰ ਵਿਚ ਨਸ਼ੇ ਦੀ ਦਵਾਈ ਲੈ ਰਿਹਾ ਸੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਦੇ ਕਰੋਨਾ ਟੈਸਟ ਦੌਰਾਨ ਗੁਰਮੁੱਖ ਦਾ ਸੈਂਪਲ ਲਿਆ ਗਿਆ ਜੋ ਲੰਘੀ ਦੇਰ ਸ਼ਾਮ ਉਸ ਦੀ ਕਰੋਨਾਵਾਇਰਸ ਟੈਸਟ ਦੀ ਰਿਪੋਰਟ ਪਾਜ਼ੇਟਿਵ ਆ ਗਈ। ਊਸ ਦੇ ਪਰਿਵਾਰਕ ਮੈਂਬਰਾਂ ਦਾ ਟੈਸਟ ਵੀ ਲਿਆ ਗਿਆ ਹੈ।

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਕਰੋਨਾਵਾਇਰਸ ਮਹਾਮਾਰੀ ਨੇ ਪਾਤੜਾਂ ਇਲਾਕੇ ਵਿੱਚ ਵੀ ਦਸਤਕ ਦੇ ਦਿੱਤੀ ਹੈ। ਹਲਕਾ ਸ਼ੁਤਰਾਣਾ ਵਿੱਚ ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਅਰਨੋਂ ਦੀ ਇਕ ਸੱਤ ਸਾਲਾ ਬੱਚੀ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਉਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਰਸ਼ਨ ਕੁਮਾਰ ਨੇ ਦੱਸਿਆ ਕਿ ਮੁੰਬਈ ਤੋਂ ਇਕ ਪਰਿਵਾਰ 28 ਮਈ ਨੂੰ ਪਿੰਡ ਅਰਨੋਂ ਆਇਆ ਸੀ ਜਿਸ ਨੂੰ ਤੁਰੰਤ ਸਿਹਤ ਵਿਭਾਗ ਦੀ ਟੀਮ ਨੇ ਘਰ ਵਿੱਚ ਹੀ ਇਕਾਂਤਵਾਸ ਕਰ ਦਿੱਤਾ ਸੀ। ਇਸ ਦੌਰਾਨ ਪੂਰੇ ਪਰਿਵਾਰ ਦੇ ਕਰੋਨਾ ਟੈਸਟ ਲਈ ਨਮੂਨੇ ਲਏ ਗਏ ਸਨ ਜਿਨ੍ਹਾਂ ਵਿਚੋਂ 7 ਸਾਲਾ ਬੱਚੀ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆ ਗਈ ਹੈ। ਬੱਚੀ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਆਈਸੋਲੇਸ਼ਨ ਵਾਰਡ ਵਿਚ ਭੇਜ ਦਿੱਤਾ ਗਿਆ ਹੈ।

ਦੋ ਹੋਰ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਮਿਸ਼ਨ ਫ਼ਤਿਹ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਵਿੱਚੋਂ ਦੋ ਹੋਰ ਕਰੋਨਾਵਾਇਰਸ ਪਾਜ਼ੇਟਿਵ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਗਏ ਹਨ ਜਿਨ੍ਹਾਂ ’ਚ ਮੂਨਕ ਦੇ ਵਾਰਡ ਨੰਬਰ 10 ਦਾ ਰਹਿਣ ਵਾਲਾ 45 ਸਾਲਾ ਮਰੀਜ਼ ਅਤੇ ਮੂਨਕ ਦਾ ਹੀ ਵਸਨੀਕ 65 ਸਾਲਾ ਮਰੀਜ਼ ਸ਼ਾਮਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੇ ਸੈਂਪਲ 24 ਮਈ ਨੂੰ ਲਏ ਗਏ ਸਨ ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਇਨ੍ਹਾਂ ਨੂੰ ਕੋਵਿਡ ਕੇਅਰ ਸੈਂਟਰ ਘਾਬਦਾਂ ਵਿੱਚ ਤਬਦੀਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਮਰੀਜ਼ਾਂ ਦੇ ਤੰਦਰੁਸਤ ਹੋ ਕੇ ਘਰ ਪਰਤਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 10 ਰਹਿ ਗਈ ਹੈ, ਜਿਨ੍ਹਾਂ ਵਿੱਚ ਛੇ ਮਹਿਲਾ ਮਰੀਜ਼ ਅਤੇ ਚਾਰ ਪੁਰਸ਼ ਮਰੀਜ਼ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਸ਼ਹਿਰ

View All